FREE COACHING: ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

 ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ


ਫਾਜਿਲਕਾ 14 ਜੁਲਾਈ ( Pbjobsoftoday)


         ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ( ਰਿਟਾਟਿਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜੋ ਯੁਵਕ ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼) ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ। ਉਨ੍ਹਾਂ ਯੁਵਕਾਂ ਨੂੰ ਫ਼ਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ। ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜ੍ਹੇ ਤੋਂ 11 ਵਜ੍ਹੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ( ਫਿਰੋਜ਼ਪੁਰ) ਵਿਖੇ ਦਸ਼ਤਾਵੇਜ਼ ਜਿਵੇ ਕਿ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜ਼ੋ ਯੁਵਕ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।


         ਉਨ੍ਹਾਂ ਦੱਸਿਆ ਕਿ ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ , ਪੈਰਾ ਮਿਲਟਰੀ ਫੋਰਸਾਂ / ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ ।


          ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।


           ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 83601-63527 , 78891-75575 ਅਤੇ 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

💐🌿Follow us for latest updates 👇👇👇

Featured post

PSSSB SEWADAR AND CHOWKIDAR RECRUITMENT 2025: 371ਅਸਾਮੀਆਂ ਤੇ ਭਰਤੀ , 27 ਦਸੰਬਰ ਤੱਕ ਤੱਕ ਕਰੋ ਆਨਲਾਈਨ ਅਪਲਾਈ

PSSSB Group D Recruitment 2025: Apply Online for 371 Sewadar & Chowkidar Posts PSSSB Group D Recruitment 2025: Apply...

RECENT UPDATES

Trends