MOHALI NEWS: ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਧਰਨੇ,ਰੈਲੀਆਂ ਕਰਨ ਉਤੇ ਪਾਬੰਦੀ

 ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਧਰਨੇ,ਰੈਲੀਆਂ ਕਰਨ ਉਤੇ ਪਾਬੰਦੀ


ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਜੁਲਾਈ


ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।



          ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ, ਧਰਨੇ ਲਾਉਣ ਅਤੇ ਮੁਜ਼ਾਹਰੇ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ 16 ਜੁਲਾਈ ਤੋਂ ਲੈ ਕੇ 15 ਸਤੰਬਰ 2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ ਪ੍ਰਦਰਸ਼ਨ ਕਰਨ ਸਮੇਂ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ । ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ ।

School holiday

RESTRICTED HOLIDAY ON 19 SEPTEMBER 2023 READ NOTIFICATION: 19 ਸਤੰਬਰ ਦੀ ਛੁੱਟੀ, ਪੜ੍ਹੋ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ

HOLIDAY ON 19 SEPTEMBER 2023: ਪੰਜਾਬ ਸਰਕਾਰ ਨੇ ਸੰਵਤਸਰੀ ਮੌਕੇ ਕੀਤਾ ਛੁੱਟੀ ਦਾ ਐਲਾਨ ਚੰਡੀਗੜ੍ਹ  15 ਸਤੰਬਰ 2023 (Pb.jobsoftoday.in) Jain Samvatsari 202...

Trends

RECENT UPDATES