BREAKING NEWS: ਹਿੰਦੀ ਅਧਿਆਪਕਾ ਸਮੇਤ ਦੋ ਜਾਅਲੀ ਐਸ ਸੀ ਸਰਟੀਫਿਕੇਟ ਰੱਦ
ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰੀ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੇ ਜਸਬੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਬਲਵਿੰਦਰ ਕੁਮਾਰ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਸੀ।
ਇਸ ਦੇ ਅਧਾਰ 'ਤੇ, ਉਸਨੇ ਬੀ.ਐਸ.ਸੀ (ਖੇਤੀਬਾੜੀ) ਦੀ ਡਿਗਰੀ ਪ੍ਰਾਪਤ ਕੀਤੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਰਨਰੀ ਸਾਇੰਸਜ਼, ਲੁਧਿਆਣਾ ਵਿਖੇ ਨੌਕਰੀ ਪ੍ਰਾਪਤ ਕੀਤੀ।
ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਆਲਮਪੁਰ, ਪੋਸਟ ਆਫਿਸ ਕੌਲੀ, ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਕਿਹਾ ਕਿ ਸਰਕਾਰੀ ਮਿਡਲ ਸਕੂਲ, ਪਿੰਡ ਜੰਡਪੁਰ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਹਿੰਦੀ ਮਿਸਟ੍ਰੈਸ ਸ੍ਰੀਮਤੀ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਹੋਇਆ ਸੀ।
ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਨੂੰ ਸਰਕਾਰੀ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।