BREAKING NEWS: ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਗਿਰਫ਼ਤਾਰ,
ਚੰਡੀਗੜ੍ਹ, 9 ਜੁਲਾਈ
ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਇਹ ਗਿਰਫ਼ਤਾਰੀ ਪੰਜਾਬ ਵਿਜੀਲੈਂਸ ਵੱਲੋਂ ਕੀਤੀ ਗਈ ਹੈ। ਉਹਨਾਂ ਨੂੰ 2016 ਤੋਂ 2022 ਦਰਮਿਆਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫੜਿਆ ਗਿਆ ਹੈ। ਵਿਜੀਲੈਂਸ ਉਸ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਵੱਲੋਂ ਸੋਨੀ ਨੂੰ ਪਹਿਲੀ ਵਾਰ 25 ਨਵੰਬਰ 2022 ਨੂੰ ਤਲਬ ਕੀਤਾ ਗਿਆ ਸੀ। ਕਰੀਬ 8 ਮਹੀਨਿਆਂ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਸੋਨੀ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਅਤੇ 13 (2) ਲਗਾਈ ਗਈ ਹੈ।