ETT TO HT PROMOTION: ਈ.ਟੀ.ਟੀ. ਅਧਿਆਪਕਾਂ ਦੀਆਂ ਹੋਣਗੀਆਂ ਹੈੱਡਟੀਚਰ ਵਜੋਂ ਤਰੱਕੀਆਂ: ਹਰਜੋਤ ਸਿੰਘ ਬੈਂਸ

 ਈ.ਟੀ.ਟੀ. ਅਧਿਆਪਕਾਂ ਦੀਆਂ ਹੋਣਗੀਆਂ ਹੈੱਡਟੀਚਰ ਵਜੋਂ ਤਰੱਕੀਆਂ: ਹਰਜੋਤ ਸਿੰਘ ਬੈਂਸ


ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ 


11 ਜੁਲਾਈ 2023, 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਇਹਨਾਂ ਤਰੱਕੀਆਂ ਦਾ ਸਮੁੱਚਾ ਕੰਮਕਾਰ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ। 



ਸਿੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ। 


ਸਿੱਖਿਆ ਮੰਤਰੀ ਮੁਤਾਬਿਕ ਅਧਿਆਪਕਾਂ ਦੀਆਂ ਸਮਾਂਬੱਧ ਤਰੱਕੀਆਂ ਨੂੰ ਮਿੱਥੇ ਸਮੇਂ ਅੰਦਰ ਯਕੀਨੀ ਬਣਾਉਣ ਲਈ ਮੁੱਖ ਦਫ਼ਤਰ ਵਿਖੇ ਪਹਿਲਾਂ ਹੀ 'ਪ੍ਰਮੋਸ਼ਨ ਸੈੱਲ' ਦਾ ਗਠਨ ਕੀਤਾ ਜਾ ਚੁੱਕਾ ਹੈ। ਲੇਕਿਨ ਈ.ਟੀ.ਟੀ. ਅਧਿਆਪਕਾਂ ਦਾ ਜ਼ਿਲ੍ਹਾ ਕਾਡਰ ਹੋਣ ਕਾਰਨ ਇਹ ਤਰੱਕੀਆਂ ਜ਼ਿਲ੍ਹਾ ਪੱਧਰ ਉ੍ਰਤੇ ਹੀ ਹੋਣੀਆਂ ਹਨ, ਜਿਸ ਲਈ ਵਿਭਾਗ ਵੱਲੋਂ ਲੋਂੜੀਂਦੇ ਨਿਰਦੇਸ਼ ਦਿੱਤੇ ਗਏ ਹਨ। 


ਸ. ਬੈਂਸ ਨੇ ਦੱਸਿਆ ਜਦੋਂ ਉਹ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਨੂੰ ਜਾਨਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਂਦੇ ਹਨ ਤਾਂ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਅ ਰਹੇ ਈ.ਟੀ.ਟੀ. ਅਧਿਆਪਕ ਅਕਸਰ ਹੀ ਸਮਾਂਬੱਧ ਤਰੱਕੀਆਂ ਨਾ ਹੋਣ ਦੀ ਸ਼ਿਕਾਇਤ ਕਰਦੇ ਸਨ, ਜਿਸਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। 


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਹਨਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।  


ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ। 


ਸਿੱਖਿਆ ਮੰਤਰੀ ਨੇ ਕਿਹਾ ਕਿ ਉਹਨਾਂ ਵੱਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਨ ਦਾ ਇਹ ਫ਼ਾਇਦਾ ਹੋ ਰਿਹਾ ਹੈ ਕਿ ਉਹ ਅਧਿਆਪਕਾਂ ਦੀ ਹਰ ਮੁਸ਼ਕਲ ਨੂੰ ਨੇੜਿਓਂ ਤੋਂ ਸਮਝ ਰਹੇ ਹਨ ਅਤੇ ਇਹਨਾਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਕਰ ਰਹੇ ਹਨ। 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends