#FAZILKA ALERT: ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਲੋਕਾਂ ਨੂੰ ਕੀਤਾ ਸੁਚੇਤ

#FAZILKA ALERT: ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਲੋਕਾਂ ਨੂੰ ਕੀਤਾ ਸੁਚੇਤ 

ਫਾਜ਼ਿਲਕਾ, 9 ਜੁਲਾਈ 2023

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ ਹੋਣ ਕਾਰਨ ਡੈਮਾਂ ਤੋਂ ਕਾਫੀ ਮਾਤਰਾ ਵਿਚ ਪਾਣੀ ਛੱਡਿਆ ਗਿਆ ਹੈ।ਅੱਜ ਵੀ ਰੋਪੜ ਹੈਡਵਰਕਸ ਤੋਂ ਕਾਫੀ ਪਾਣੀ ਛੱਡਿਆ ਗਿਆ ਹੈ ਜ਼ੋ ਕਿ ਆਉਣ ਵਾਲੇ ਸਮੇਂ ਵਿਚ ਸਤਲੁਜ਼ ਦਰਿਆ ਰਾਹੀਂ ਫਾਜਿ਼ਲਕਾ ਦੇ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਪੁੱਜੇਗਾ।



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਹੁਸੈਨੀਵਾਲਾ ਹੈਡਵਰਕਸ ਤੋਂ 20 ਹਜਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਇਸ ਨੂੰ ਹੋਰ ਵਧਾ ਕੇ ਡਿਸਚਾਰਜ 25 ਹਜਾਰ ਕਿਊਸਿਕ ਕੀਤਾ ਜਾ ਰਿਹਾ ਹੈ। ਕੁਲ ਸਵੇਰ ਤੱਕ ਇਹ ਪਾਣੀ ਫਾਜਲਕਾ ਜਿ਼ਲ੍ਹੇ ਵਿਚ ਸਤਲੁਜ਼ ਦਰਿਆ ਰਾਹੀਂ ਪੁੱਜੇਗਾ। ਇਸ ਨਾਲ ਫਾਜਿਲਕਾ ਦੇ ਮਹਾਤਮ ਨਗਰ, ਤੇਜਾ ਰੁਹੇਲਾ, ਹਸਤਾਂ ਕਲਾਂ, ਵੱਲੇ ਸ਼ਾਹ ਹਿਠਾੜ, ਚੱਕ ਰੁਹੇਲਾ, ਝੰਗੜ ਭੈਣੀ, ਮੁਹਾਰ ਜਮਸ਼ੇਰ ਆਦਿ ਪਿੰਡਾਂ ਵਿਚ ਹੜ੍ਹ ਦਾ ਪਾਣੀ ਆ ਸਕਦਾ ਹੈ।ਇਸ ਲਈ ਇੰਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣਾ ਮਾਲ ਡੰਗਰ ਤੇ ਕੀਮਤੀ ਸਮਾਨ ਲੈ ਕੇ ਸਤਲੁਜ਼ ਦੇ ਚੜ੍ਹਦੇ ਪਾਸੇ ਵਾਲੇ ਬਣੇ ਰਾਹਤ ਕੇਂਦਰਾਂ ਵਿਚ ਪੁੱਜਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਰਾਹਤ ਕੈਂਪ ਪਿੰਡ ਮੌਜਮ, ਹਸਤਾਂਕਲਾਂ, ਆਸਫਵਾਲਾ, ਸੰਤ ਕਬੀਰ ਪੋਲੀਟੈਕਨਿਕ ਕਾਲਜ ਫਾਜਿਲਕਾ, ਸਲੇਮਸ਼ਾਹ ਵਿਚ ਬਣਾਏ ਗਏ ਹਨ।


 ਇਸ ਲਈ ਇੰਨ੍ਹਾਂ ਪਿੰਡਾਂ ਦੇ ਲੋਕ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦੇ ਨੰਬਰ 01638-262153 ਤੇ ਕਾਲ ਕਰਕੇ ਵੀ ਹੋਰ ਜਾਣਕਾਰੀ ਲੈ ਸਕਦੇ ਹਨ। ਇਸਤੋਂ ਬਿਨ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਨਦੀ ਦੇ ਨੇੜੇ ਨਾ ਜਾਇਆ ਜਾਵੇ ਅਤੇ ਇੰਨ੍ਹਾਂ ਪਿੰਡਾਂ ਦੇ ਲੋਕ ਸੁਰੱਖਿਅਤ ਥਾਂਵਾਂ ਤੇ ਜਣ। ਇਸ ਲਈ ਜਿ਼ਲ੍ਹਾ ਪ੍ਰਸ਼ਾਸਨ ਦੇ ਸਾਰੇ ਵਿਭਾਗਾਂ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends