FAZILKA: ਲੋਕਾਂ ਨੂੰ ਸਿਹਤ ਸੇਵਾਵਾਂ ਵੱਲੋਂ ਕੋਈ ਕਮੀਂ ਨਹੀਂ ਆਉਣ ਦਵਾਂਗੇ : ਡਾ. ਪਵਨਪ੍ਰੀਤ ਸਿੰਘ

 ਲੋਕਾਂ ਨੂੰ ਸਿਹਤ ਸੇਵਾਵਾਂ ਵੱਲੋਂ ਕੋਈ ਕਮੀਂ ਨਹੀਂ ਆਉਣ ਦਵਾਂਗੇ : ਡਾ. ਪਵਨਪ੍ਰੀਤ ਸਿੰਘ


-- ਬਲਾਕ ਪੀਐੱਚਸੀ ਜੰਡਵਾਲਾ ਭੀਮੇਸ਼ਾਹ ਦਾ ਪੂਰਾ ਸਟਾਫ ਹੜ ਪ੍ਰਭਾਵਿਤ ਪਿੰਡਾਂ 'ਚ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜਰ


ਫਾਜ਼ਿਲਕਾ 16 ਜੁਲਾਈ :


ਇੰਨੀ ਦਿਨੀਂ ਪੰਜਾਬ ਦਾ ਕਾਫੀ ਇਲਾਕਾ ਹੜਾਂ ਦੀ ਮਾਰ ਝੱਲ ਰਿਹਾ ਹੈ, ਇਸ ਵਿੱਚ ਬਹੁ-ਗਿਣਤੀ ਵਿਚ ਪਿੰਡਾਂ ਦੇ ਲੋਕ ਆਪਣੇ ਘਰ-ਬਾਰ ਛੱਡ ਕੇ ਪੰਜਾਬ ਸਰਕਾਰ ਵਲੋਂ ਬਣਾਏ ਰਾਹਤ ਕੈਂਪਾਂ ਵਿੱਚ ਸ਼ਰਨ ਲੈ ਰਹੇ ਹਨ। ਇਨ੍ਹਾਂ ਰਾਹਤ ਕਾਰਜਾਂ ਦੀ ਲੜੀ ਵਿੱਚ ਜਿਲ੍ਹਾ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ. ਬਬਿਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਪੀ ਐਚ ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ (ਵਾਧੂ ਚਾਰਜ) ਡਾ. ਸੁਮਨਦੀਪ ਕੌਰ, ਡਾ. ਪਵਨਪ੍ਰੀਤ ਸਿੰਘ ਦੀ ਯੋਗ ਅਗਵਾਈ ਵਿੱਚ ਸਟਾਫ ਮੈਂਬਰ ਪਹਿਲੇ ਦਿਨ ਤੋਂ ਹੀ ਹੜ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੇ ਹਨ। ਸਟਾਫ ਮੈਂਬਰ ਸਵੇਰੇ ਸ਼ਾਮ ਲੋਕਾਂ ਨੂੰ ਸਿਹਤਯਾਬ ਰੱਖਣ ਪੁਰਜੋਰ ਕੋਸ਼ਿਸ਼ ਕਰ ਰਹੇ ਹਨ।



ਜਾਣਕਾਰੀ ਦਿੰਦਿਆ ਮੈਡੀਕਲ ਅਫ਼ਸਰ (ਪ੍ਰਬੰਧਕੀ ਇੰਚਾਰਜ) ਡਾ. ਪਵਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਲੋਕਾਂ ਨੂੰ ਬਹੁਤ ਵਧੀਆ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਹੈ। ਇਸੇ ਲੜੀ ਵਿਚ ਵਿਸ਼ੇਸ਼ਕਰ ਹੜ ਪ੍ਰਭਾਵਿਤ ਸਮੇਂ ਦੌਰਾਨ ਲੋਕਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਣ ਲਈ ਪੀਐਚਸੀ ਜੰਡਵਾਲਾ ਭੀਮੇਸ਼ਾਹ ਦਾ ਸਟਾਫ ਲੋਕਾਂ ਦੀ ਦਿਨ ਰਾਤ ਇਕ ਕਰਕੇ ਸੇਵਾ ਕਰ ਰਿਹਾ ਹੈ।


ਉਨ੍ਹਾਂ ਦੱਸਿਆ ਕਿ ਬਲਾਕ ਅਧੀਨ ਪਿੰਡ ਚੱਕ ਬਲੋਚਾਂ, ਚੱਕ ਟਾਹਲੀ ਵਾਲਾ, ਚੱਕ ਲਮੋਚੜ, ਭੰਬਾ ਵੱਟੂ ਉਤਾੜ, ਗੱਟੀ ਹਾਸਲ, ਜੱਲ੍ਹਾ ਲੱਖਾ ਹਿਠਾੜ, ਬੱਗੇ ਕੇ ਉਤਾੜ, ਪਰਭਾਤ ਸਿੰਘ ਵਾਲਾ, ਸੰਤੋਖ ਸਿੰਘ ਵਾਲਾ, ਢੰਦੀ ਕਦੀਮ, ਢੰਡੀ ਖੁਰਦ, ਪਰਭਾਤ ਸਿੰਘ ਵਾਲਾ, ਫੱਤੁ ਵਾਲਾ, ਮੋਹਰ ਸਿੰਘ ਵਾਲਾ, ਰਾਮ ਸਿੰਘ ਵਾਲਾ ਤੇ ਚੱਕ ਸਰਕਾਰ ਪਾਣੀ ਦੀ ਮਾਰ ਹੇਠ ਆਉਂਦੇ ਹਨ। ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਲਈ ਕਲੱਸਟਰ ਵਾਇਜ ਸਰਕਾਰੀ ਪ੍ਰਾਇਮਰੀ ਸਕੂਲ ਘੁਬਾਇਆ, ਸਰਕਾਰੀ ਪ੍ਰਾਇਮਰੀ ਸਕੂਲ ਪਰਭਾਤ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਬੱਗੇ ਕੇ, ਸਰਕਾਰੀ ਪ੍ਰਾਇਮਰੀ ਸਕੂਲ ਸੁਖੇਰਾ ਬੋਦਲਾ ਵਿਖੇ ਰਾਹਤ ਕੈਂਪ ਬਣਾਏ ਗਏ ਹਨ। ਇੰਨਾ ਕੈਂਪਾਂ ਲਈ ਡਾਕਟਰਾਂ ਤੇ ਪੈਰਾ ਮੈਡੀਕਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁੱਹਈਆ ਕਰਵਾ ਰਹੀਆਂ ਹਨ ਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਦੇਣ ਦੇ ਨਾਲ ਨਾਲ ਉਨ੍ਹਾਂ ਦੀ ਸਿਹਤ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ, ਜਿਸ ਦਾ ਪੂਰਨ ਖਿਆਲ ਰੱਖਿਆ ਜਾ ਰਿਹਾ ਹੈ।


 ਬਲਾਕ ਮਾਸ ਮੀਡੀਆ ਅਫ਼ਸਰ ਹਰਮੀਤ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਨੂੰ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰਾਂ ਤੇ ਹੋਰਨਾਂ ਕੀਟਾਣੂਆਂ ਤੋਂ ਬਚਾਅ ਲਈ ਸਾਡੇ ਬਲਾਕ ਦੇ ਮਲਟੀਪਰਪਜ ਹੈਲਥ ਵਰਕਰਾਂ ਦੀ ਟੀਮ ਵੱਲੋਂ ਵੀ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇੰਨੀ ਦਿਨੀ ਡੇਂਗੂ, ਮਲੇਰੀਆ ਦਾ ਵੀ ਸੀਜਨ ਚੱਲ ਰਿਹਾ ਹੈ ਜਿਸ ਤੋਂ ਬਚਾਅ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਇਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਪਵਨਪ੍ਰੀਤ ਸਿੰਘ ਨੇ ਇਸ ਰਾਹਤ ਕਾਰਜ ਕੈਂਪਾਂ ਵਿੱਚ ਕੰਮ ਕਰ ਰਹੇ ਬਲਾਕ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ, ਮਲਟੀਪਰਪਜ਼ ਹੈਲਥ ਵਰਕਰ (ਮੇਲ), ਏਐਨਐਮ ਸਟਾਫ ਸਮੇਤ ਆਸ਼ਾ ਵਰਕਰਾਂ ਦਾ ਧੰਨਵਾਦ ਕਰਦਿਆਂ ਲੋਕਾਂ ਦੀ ਸੇਵਾ ਵਿੱਚ ਤਨ ਮਨ ਨਾਲ ਹਾਜਰ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਉਹ ਆਪਣਾ ਬਣਦਾ ਪੂਰਾ ਫਰਜ਼ ਨਿਭਾਉਣ ਤਾਂ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਪੱਖੋਂ ਕੋਈ ਕਮੀਂ ਨਜ਼ਰ ਨਾ ਆਵੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends