FREE DAIRY TRAINING: ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ 17 ਜੁਲਾਈ ਨੂੰ

 

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ 17 ਜੁਲਾਈ ਨੂੰ 


ਗੁਰਦਾਸਪੁਰ, 11 ਜੁਲਾਈ ( ) - ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 24 ਜੁਲਾਈ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫਤ ਡੇਅਰੀ ਸਿਖ਼ਲਾਈ ਦੇ ਨਾਲ-ਨਾਲ ਸਫਲਤਾਪੂਰਵਕ ਟੇ੍ਰਨਿੰਗ ਕਰਨ ਉਪਰੰਤ ਰੁਪਏ 3500 ਵਜ਼ੀਫ਼ਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ। 



ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਸਲਿੰਗ ਮਿਤੀ 17 ਜੁਲਾਈ 2023 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ-508 ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਉਹ ਪਿੰਡ ਦਾ ਵਸਨੀਕ ਹੋਵੇ, ਆਪਣੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ-ਘੱਟ ਪੰਜਵੀਂ ਪਾਸ ਦਾ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜਰ ਹੋਣ। ਉਨ੍ਹਾਂ ਕਿਹਾ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ, ਵੇਰਕਾ (ਅੰਮ੍ਰਿਤਸਰ) ਵਿਖੇ ਸਿਖ਼ਲਾਈ ਦਿੱਤੀ ਜਾਵੇਗੀ। ਇਸ ਉਪਰੰਤ ਉਨ੍ਹਾਂ ਨੂੰ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01874-220163 ਅਤੇ ਮੋਬਾਈਲ ਨੰਬਰ 75089-73471 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

KHEDAN WATAN PUNJAB DIYAN 2024 : OFFICIAL WEBSITE, LINK FOR REGISTRATION, IMPORTANT DATES // PUNJAB KHED MELA 2024

29-8-2024 [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਐਡੀਸ਼ਨ ਦੇ ਉਦਘਾਟਨ ਦੌਰਾਨ।  [Live] CM Bhagwant Mann during i...

RECENT UPDATES

Trends