*GOOD NEWS*ਅੰਗਹੀਣ ਲੜਕੀਆਂ ਲਈ ਮੁਫਤ ਪੰਜਾਬੀ ਸਟੈਨੋਗ੍ਰਾਫੀ* *- ਨਵਾਂ ਸੈਸ਼ਨ 2023-24 ਪਹਿਲੀ ਅਗਸਤ ਤੋਂ ਹੋਵੇਗਾ ਸ਼ੁਰੂ


*ਵੀ.ਆਰ.ਸੀ. ਵਿਖੇ ਅੰਗਹੀਣ ਲੜਕੀਆਂ ਲਈ ਮੁਫਤ ਪੰਜਾਬੀ ਸਟੈਨੋਗ੍ਰਾਫੀ*

*- ਨਵਾਂ ਸੈਸ਼ਨ 2023-24 ਪਹਿਲੀ ਅਗਸਤ ਤੋਂ ਹੋਵੇਗਾ ਸ਼ੁਰੂ*

*- ਟ੍ਰੇਨਿੰਗ ਦੌਰਾਨ 1500 ਰੁਪਏ ਪ੍ਰਤੀ ਮਹੀਨਾ ਵਜੀਫ਼ਾ ਵੀ ਦਿੱਤਾ ਜਾਵੇਗਾ*


ਲੁਧਿਆਣਾ, 17 ਜੁਲਾਈ (000) - ਅੰਗਹੀਣ ਲੜਕੀਆਂ/ਇਸਤਰੀਆਂ ਨੂੰ ਮੁਫਤ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਦੇਣ ਲਈ ਸਥਾਨਕ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ (ਵੀ.ਆਰ.ਸੀ.) ਬਰੇਲ ਭਵਨ, ਚੰਡੀਗੜ੍ਹ ਰੋਡ ਜਮਾਲਪੁਰ ਵਿਖੇ ਪਹਿਲੀ ਅਗਸਤ ਤੋਂ ਨਵਾਂ ਸੈਸ਼ਨ ਸ਼ੁਰੂ ਹੋ ਰਿਹਾ ਹੈ।


ਵੀ.ਆਰ.ਸੀ. ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੰਗਹੀਣ ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕਰਨ ਹਿੱਤ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਜਮਾਲਪੁਰ, ਵਿਖੇ ਪੰਜਾਬੀ ਸ਼ਾਰਟਹੈਂਡ ਅਤੇ ਟਾਈਪ ਦੀ ਇੱਕ ਸਾਲ ਦੀ ਮੁੱਫਤ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ/ਇਸਤਰੀਆਂ ਇਸ ਕੋਰਸ ਦਾ ਲਾਭ ਲੈ ਸਕਦੀਆਂ ਹਨ।


ਉਨ੍ਹਾ ਦੱਸਿਆ ਕਿ ਇਸ ਕੋਰਸ ਦਾ ਨਵਾਂ ਸੈਸ਼ਨ 2023-24 ਪਹਿਲੀ ਅਗਸਤ, 2023 ਤੋਂ ਸ਼ੁਰੂ ਹੋ ਰਿਹਾ ਹੈ। ਸਿਖਲਾਈ ਦੌਰਾਨ ਅੰਗਹੀਣ ਸਿਖਿਆਰਥਣਾਂ ਨੂੰ 1500/- ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਵੇਗਾ ਹੈ ਅਤੇ ਸਿਖਿਆਰਥਣਾਂ ਲਈ ਹੋਸਟਲ ਅਤੇ ਕੋਆਪਰੇਟਿਵ ਮੈਸ ਦਾ ਵੀ ਪ੍ਰਬੰਧ ਹੈ ਜਿਥੋਂ ਸਿਖਿਆਰਥਣਾਂ ਆਪ ਖਾਣਾ ਤਿਆਰ ਕਰਕੇ ਖਾ ਸਕਦੀਆਂ ਹਨ।


ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 73474-48398 ਅਤੇ 98883-43121 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PARAKH SURVEY 2024: 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ

ਪੰਜਾਬ 'ਚ 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ  ਮੋਗਾ, 29 ਨਵੰਬਰ: ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ  ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ...

RECENT UPDATES

Trends