I.E.R.T ਅਧਿਆਪਕ ਯੂਨੀਅਨ ਵੱਲੋਂ 06.07.2023 ਤੋਂ ਸਕੂਲ ਵਿਜਿਟ, ਹੋਰ ਕੰਮਾਂ ਅਤੇ ਡਾਕ ਦਾ ਬਾਈਕਾਟ

 

ਸਰਵ ਸਿੱਖਿਆ ਅਭਿਆਨ (ਸਮੱਗਰਾ) ਅਧੀਨ ਕੰਮ ਕਰਦੇ ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਦੀਆਂ ਸੇਵਾਵਾਂ ਰੈਗੂਲਰ ਨਾ ਕਰਨ ਅਤੇ ਤਨਖਾਹ ਦਾ ਬਕਾਇਆ ਨਾ ਜਾਰੀ ਕਰਨ ਦੇ ਰੋਸ ਵਜੋਂ ਮਿਤੀ 06.07.2023 ਤੋਂ ਸਕੂਲ ਵਿਜਿਟ, ਹੋਰ ਕੰਮਾਂ ਅਤੇ ਡਾਕ ਦਾ ਬਾਈਕਾਟ ਕੀਤਾ ਜਾਵੇਗਾ 



ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਸਾਲ 2005 (17 ਸਾਲਾਂ) ਤੋਂ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਪੰਜਾਬ ਅਧੀਨ ਕੰਮ ਕਰ ਰਹੇ ਹਨ ਜੋ ਕਿ ਦਿਵਿਆਂਗ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਦੇ ਹਨ। 

                 ਸਰਵ ਸਿੱਖਿਆ ਅਭਿਆਨ/ਰਮਸਅ ਅਧੀਨ ਕੰਮ ਕਰਦੇ 8886 ਅਧਿਆਪਕਾਂ ਨੂੰ 01.04.2018 ਤੋਂ ਸਿੱਖਿਆ ਵਿਭਾਗ ਵਿੱਚ ਪੂਰੇ ਪੇ-ਗਰੇਡ ਤੇ ਰੈਗੂਲਰ ਕਰ ਦਿੱਤਾ ਗਿਆ ਸੀ। ਪਰ ਇਸ ਸਮੇਂ ਸਰਵ ਸਿੱਖਿਆ ਅਭਿਆਨ/ਰਮਸਅ ਤਹਿਤ ਕੰਮ ਕਰ ਰਹੇ ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਨਾਲ ਪੰਜਾਬ ਸਰਕਾਰ ਵੱਲੋਂ ਵਿਤਕਰਾ ਕਰਦੇ ਹੋਏ ਰੈਗੂਲਰ ਨਹੀਂ ਕੀਤਾ ਗਿਆ। 

                  ਸਰਕਾਰ ਬਣਨ ਤੋਂ ਪਹਿਲਾਂ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਸਰਕਾਰ ਬਣਨ ਤੋਂ ਬਾਅਦ ਵਾਅਦੇ ਅਨੁਸਾਰ ਮੰਤਰੀ ਮੰਡਲ ਵੱਲੋਂ ਮਿਤੀ 5 ਸਤੰਬਰ 2022 ਨੂੰ ਸਿੱਖਿਆ ਵਿਭਾਗ ਦੇ ਕੱਚੇ ਕਰਮਚਾਰੀਆਂ ਅਤੇ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਅਧੀਨ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਮਿਤੀ 7 ਅਕਤੂਬਰ 2022 ਨੂੰ ਪੱਤਰ ਨੰਬਰ 11/07/2022-4PP3/850 ਰਾਹੀਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਪੰਜਾਬ ਸਰਕਾਰ ਵੱਲੋਂ ਰੈਗੂਲਰ ਪਾਲਿਸੀ ਅਨੁਸਾਰ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਅਧੀਨ ਕੰਮ ਕਰਦੇ ਕਰਮਚਾਰੀਆਂ ਤੋਂ ਆਨਲਾਈਨ ਅਰਜੀਆਂ ਲੈਣ ਲਈ ਈ-ਪੰਜਾਬ ਪੋਰਟਲ ਖੋਲਿਆ ਗਿਆ ਸੀ ਜਿਸ ਵਿੱਚ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਅਧੀਨ ਕੰਮ ਕਰਦੇ ਸਮੂਹ ਕਰਮਚਾਰੀਆਂ ਵੱਲੋਂ ਆਨਲਾਈਨ ਡਾਟਾ ਭਰ ਕੇ ਰੈਗੂਲਰ ਹੋਣ ਲਈ ਸਹਿਮਤੀ ਪ੍ਰਗਟਾਈ ਗਈ ਸੀ ਅਤੇ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਇਹਨਾਂ ਦੀ ਵੈਰੀਫਿਕੇਸ਼ਨ ਵੀ ਕੀਤੀ ਜਾ ਚੁੱਕੀ ਹੈ। ਪਰ 10 ਮਹੀਨਿਆਂ ਦਾ ਸਮਾਂ ਬੀਤਣ ਦੇ ਬਾਵਜੂਦ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਦੇ ਕਰਮਚਾਰੀਆਂ ਨੂੰ ਰੈਗੂਲਰ ਦੇ ਆਰਡਰ ਨਹੀਂ ਦਿੱਤੇ ਜਾ ਰਹੇ ਹਨ ਅਤੇ ਮਿਤੀ 27.06.2023 ਨੂੰ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਪ੍ਰੈਸ ਕਾਨਫ੍ਰੈਸ ਦੌਰਾਨ ਸਿਰਫ ਕੱਚੇ ਵਲੰਟੀਅਰ ਦੀਆਂ ਤਨਖਾਹ ਵਾਧੇ ਦਾ ਐਲਾਨ ਕੀਤਾ ਗਿਆ ਹੈ ਪਰ ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਜੋ ਕਿ ਯੋਗ ਪ੍ਰਣਾਲੀ ਨਾਲ ਭਰਤੀ ਕੀਤੇ ਗਏ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਵਿੱਚ 2005 ਤੋਂ ਕੰਮ ਕਰ ਰਹੇ ਹਨ, ਨੂੰ ਰੈਗੂਲਰ ਕਰਨ ਦਾ ਕੋਈ ਜਿਕਰ ਨਹੀਂ ਕੀਤਾ ਗਿਆ ਜਿਸ ਕਰਕੇ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਦੇ ਸਮੂਹ ਕਰਮਚਾਰੀਆਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ।   

              ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਅਤੇ ਦਫਤਰੀ ਕਰਮਚਾਰੀਆਂ ਨਾਲ ਹਰ ਵਾਰ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਾਲ 2018 ਦੌਰਾਨ ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਅਤੇ ਦਫਤਰੀ ਕਰਮਚਾਰੀਆਂ ਤੋਂ ਬਾਅਦ ਵਿੱਚ ਭਰਤੀ ਹੋਏ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਦੇ 8886 ਅਧਿਆਪਕਾਂ ਨੂੰ ਪੰਜਾਬ ਸੀ.ਐਸ.ਆਰ. ਨਿਯਮਾਂ ਅਨੁਸਾਰ ਸਾਰੇ ਲਾਭ ਦੇ ਕੇ ਰੈਗੂਲਰ ਕਰ ਦਿੱਤਾ ਗਿਆ ਸੀ। ਹੁਣ ਮੌਜੂਦਾ ਸਮੇਂ ਜੋ ਸਰਕਾਰ ਵੱਲੋਂ ਪਾਲਿਸੀ ਜਾਰੀ ਕੀਤੀ ਗਈ ਉਸ ਵਿੱਚ ਵੀ ਮੁੜ ਤੋਂ ਪਾਰਦਰਸ਼ੀ ਤਰੀਕੇ ਨਾਲ ਸਰਵ ਸਿੱਖਿਆ ਅਭਿਆਨ ਅਥਾਰਟੀ (ਸਮੱਗਰਾ) ਅਧੀਨ ਭਰਤੀ ਕੀਤੇ ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਅਤੇ ਦਫਤਰੀ ਕਰਮਚਾਰੀਆਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਜਿਸ ਕਰਕੇ ਸਮੂਹ ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਵੱਲੋਂ ਰਾਜ ਪੱਧਰੀ ਜੂਮ ਮੀਟਿੰਗ ਕੀਤੀ ਗਈ ਜਿਸ ਵਿੱਚ ਸੂਬਾ ਵਾਈਸ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ ਸੁਖਰਾਜ ਸਿੰਘ, ਸਕੱਤਰ ਗੁਰਮੀਤ ਸਿੰਘ ਮਾਂਗਟ ਅਤੇ ਹੋਰ ਐਕਟਿਵ ਮੈਂਬਰਾਂ ਵੱਲੋਂ ਸਮੂਲੀਅਤ ਕੀਤੀ ਗਈ ਅਤੇ ਇਹ ਫੈਸਲਾ ਲਿਆ ਗਿਆ ਕਿ ਸਰਕਾਰ ਅਤੇ ਵਿਭਾਗ ਦੇ ਵਿਤਕਰੇ ਕਰਕੇ ਮਿਤੀ 06.07.2023 ਤੋਂ ਜਦੋਂ ਤੱਕ ਸਰਕਾਰ ਜਾਂ ਵਿਭਾਗ ਵੱਲੋਂ ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਦੀਆਂ ਜਾਇਜ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ ਹੈ ਉਦੋਂ ਤੱਕ ਪੰਜਾਬ ਦੇ ਸਮੂਹ ਇੰਨਕਲੂਸਿਵ ਐਜੂਕੇਸ਼ਨ ਰਿਸੋਰਸ ਟੀਚਰ (I.E.R.T.) ਵੱਲੋਂ ਦਫਤਰੀ ਕਰਮਚਾਰੀਆਂ ਦਾ ਸਾਥ ਦਿੰਦੇ ਹੋਏ ਇੱਕ ਰਿਸੋਰਸ ਰੂਮ ਵਿੱਚ ਹੀ ਆਪਣੀ ਹਾਜਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਰਿਸੋਰਸ ਰੂਮ, ਸਕੂਲ ਵਿਜਿਟ, ਹੋਰ ਕੰਮਾਂ ਅਤੇ ਡਾਕ ਦਾ ਬਾਈਕਾਟ ਕੀਤਾ ਜਾਵੇਗਾ।

                   ਇਸ ਸਮੇਂ ਦੌਰਾਨ ਕਿਸੇ ਵੀ ਤਰਾਂ ਦਾ ਵਿਭਾਗੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਤੇ ਵਿਭਾਗ ਦੀ ਹੋਵੇਗੀ।  

                 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends