JNV ADMISSION 2023: ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ --10 ਅਗਸਤ ਤੱਕ ਭਰੇ ਜਾ ਸਕਣਗੇ ਆਨਾਈਨ ਫਾਰਮ

 ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ 

--ਸੁਨਹਿਰੀ ਭਵਿੱਖ ਲਈ ਮਾਪੇ ਆਪਣੇ ਬੱਚਿਆਂ ਨੂੰ ਜਰੂਰ ਦਿਵਾਉਣ ਇਹ ਪ੍ਰਵੇਸ਼ ਪ੍ਰੀਖਿਆ- ਪ੍ਰਿੰਸੀਪਲ ਰਕੇਸ਼ ਕੁਮਾਰ ਮੀਣਾ

ਮੋਗਾ, 18 ਜੁਲਾਈ:

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2024-25 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ 2024 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 10 ਅਗਸਤ, 2023 ਹੈ। ਇਹ ਪ੍ਰਵੇਸ਼ ਪ੍ਰੀਖਿਆ 21 ਜਨਵਰੀ, 2024 ਦਿਨ ਸ਼ਨੀਵਾਰ ਨੂੰ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਉੱਪਰ ਆਯੋਜਿਤ ਕਰਵਾਈ ਜਾ ਰਹੀ ਹੈ।

  ਇਹ ਜਾਣਕਾਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪਿੰਸੀਪਲ ਸ੍ਰੀ ਰਾਕੇਸ਼ ਕੁਮਾਰ ਮੀਣਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1 ਮਈ 2012 ਤੇ 31 ਜੁਲਾਈ 2014 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਮੋਗਾ ਜ਼ਿਲ੍ਹਾ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸ਼ੈਸ਼ਨ ਲਗਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਮੋਗਾ ਜ਼ਿਲ੍ਹਾ ਦਾ ਵਸਨੀਕ ਹੋਣਾ ਜਰੂਰੀ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2023-24 ਦੇ ਦੌਰਾਨ ਪਾਸ ਹੋਵੇ।

ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਮੋਗਾ ਜ਼ਿਲ੍ਹੇ ਦਾ ਆਧਾਰ ਕਾਰਡ ਜਾਂ ਰਿਹਾਇਸ਼ੀ ਸਰਟੀਫਿਕੇਟ ਹੋਣਾ ਲਾਜਮੀ ਹੈ।

ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਨੇ ਯੋਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਇਸ ਪ੍ਰੀਖਿਆ ਲਈ ਅਪਲਾਈ ਜਰੂਰ ਕਰਵਾਉਣ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends