MANSA : ਸਰਦੂਲਗੜ੍ਹ ਘੱਗਰ ਨੇੜੇ ਲੱਗਦੇ ਘਰਾਂ ’ਚ ਰਹਿਣ ਵਾਲੇ ਲੋਕਾਂ ਨੂੰ ਰਾਹਤ ਕੇਂਦਰ ਵਿਚ ਜਾਣ ਦੀ ਅਪੀਲ

 ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ

ਪੂਰੀ ਤਰ੍ਹਾਂ ਗੰਭੀਰ-ਡਿਪਟੀ ਕਮਿਸ਼ਨਰ

*ਸਰਦੂਲਗੜ੍ਹ ਘੱਗਰ ਨੇੜੇ ਲੱਗਦੇ ਘਰਾਂ ’ਚ ਰਹਿਣ ਵਾਲੇ ਲੋਕਾਂ ਨੂੰ

ਰਾਹਤ ਕੇਂਦਰ ਵਿਚ ਜਾਣ ਦੀ ਅਪੀਲ

*ਸਰਦੂਲਗੜ੍ਹ ਦੇ ਵਾਰਡ ਨੰਬਰ 5, ਪਿੰਡ ਕਰੀਪੁਰ ਡੂੰਮ ਅਤੇ ਬਰਨ

ਵਿਖੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਸਰਦੂਲਗੜ੍ਹ/ਮਾਨਸਾ, 16 ਜੁਲਾਈ:

ਪਹਾੜੀ ਖੇਤਰ ਸਮੇਤ ਪੰਜਾਬ ਅੰਦਰ ਹੋਈ ਭਾਰੀ ਬਾਰਿਸ਼ ਕਾਰਨ ਸਰਦੂਲਗੜ੍ਹ ਘੱਗਰ ’ਚ ਪਾਣੀ ਦੀ ਸਮਰੱਥਾ ਅੰਦਰ ਵਾਧਾ ਹੋਇਆ ਹੈ। ਪਾਣੀ ਦੇ ਵੱਧਣ ਕਾਰਣ ਸਥਾਨਕ ਲੋਕਾਂ ਅਤੇ ਘੱਗਰ ਨੇੜੇ ਪਿੰਡਾਂ ਨੂੰ ਕੋਈ ਨੁਕਸਾਨ ਨਾ ਹੋਵੇ ਇਸਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਰਾਹਤ ਕਾਰਜ਼ ਜਾਰੀ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਅੱਜ ਸਰਦੂਲਗੜ੍ਹ ਵਾਰਡ ਨੰਬਰ 5 ਅਤੇ ਰੋੜਕੀ ਨੇੜੇ ਪਏ ਪਾੜ ਕਾਰਣ ਪਾਣੀ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਵੇਲੇ ਕੀਤਾ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲੀ ਵੀ ਹਾਜ਼ਰ ਸਨ।



ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਵਾਰਡ ਨੰਬਰ 5 ਘੱਗਰ ਨੇੜੇ ਲੱਗਦੇ ਘਰਾਂ ’ਚ ਰਹਿਣ ਵਾਲੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਵਿਧਾ ਲਈ ਬਣਾਏ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਕੇਂਦਰਾਂ ਅੰਦਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਖਾਣ ਪੀਣ ਦੇ ਜਿੱਥੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਉਥੇ ਪਸ਼ੂਆਂ ਲਈ ਤੂੜੀ ਹਰਾ ਚਾਰਾ ਆਦਿ ਲੋੜੀਂਦੀ ਮਾਤਰਾ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਨਾਲ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ, ਜ਼ਿਲ੍ਹਾ ਪ੍ਰਸ਼ਾਸਨ ਇਸ ਦਿਸ਼ਾ ਵਿੱਚ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਖਤਰੇ ਦਾ ਸਾਹਮਣਾ ਕਰਨ ਲਈ ਜੇ.ਸੀ.ਬੀ. ਮਸ਼ੀਨਾਂ, ਟਰੈਕਟਰ-ਟਰਾਲੀਆਂ, ਮੈਡੀਕਲ ਟੀਮਾਂ ਪਿੰਡਾਂ ਵਿੱਚ ਤਾਇਨਾਤ ਕੀਤੀਆਂ ਹੋਈਆ ਹਨ। ਪਸ਼ੂਆਂ ਦੀ ਸੁਵਿਧਾ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਹਰ ਸਥਿਤੀ ਦਾ ਸਾਹਮਣਾ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਓ ਡਰੇਨਜ਼ ਨੂੰ ਭਾਰਤੀ ਸੈਨਾਂ ਦੇ ਜਵਾਨਾਂ ਨੂੰ ਹਰੇਕ ਲੋੜੀਂਦੀ ਮਸ਼ੀਨਰੀ ਅਤੇ ਸਾਜੋ ਸਮਾਨ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਘੱਗਰ ਨੇੜੇ ਪਏ ਪਾੜ ਨੂੰ ਜਲਦੀ ਪੂਰ ਲਿਆ ਜਾਵੇ ਅਤੇ ਕਿਸੇ ਹੋਰ ਥਾਂ ਤੋਂ ਪਾੜ ਨਾ ਪਵੇ। ਉਨ੍ਹਾਂ ਘੱਗਰ ਨੇੜਲੇ ਸਮੁੱਚੇ ਇਲਾਕਾ ਵਾਸੀਆਂ ਸਮੇਤ ਪਿੰਡਾਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਾਇਨਾਤ ਕੀਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹਿਯੋਗ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਿੰਡ ਕਰੀਪੁਰ ਡੂੰਮ ਡੇਰੇ ਨੇੜੇ ਬੰਨ੍ਹ ਦੀ ਮਜ਼ਬੂਤੀ ਲਈ ਚਲ ਰਹੇ ਰਾਹਤ ਕਾਰਜ਼ਾਂ ਦਾ ਜਾਇਜ਼ਾ ਲਿਆ, ਜਿੱਥੇ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਹਾਇਸ਼ੀ ਖੇਤਰ ਅੰਦਰ ਪਾਣੀ ਨਾ ਆਵੇ ਲਈ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ।

ਡਿਪਟੀ ਕਮਿਸ਼ਨਰ ਨੇ ਬੰਨ੍ਹ ਦੀ ਮਜ਼ਬੂਤੀ ਲਈ ਜੁੜੇ ਪਿੰਡ ਕਰੀਪੁਰ ਡੂੰਮ ਅਤੇ ਬਰਨ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਬਲਾਕ ਵਿਕਾਸ ਪੰਚਾਇਤ ਅਫ਼ਸਰ ਨੂੰ ਮਿੱਟੀ ਪਾਉਣ ਲਈ ਲੱਗੇ ਟਰੈਕਟਰ ’ਚ ਜਰੂਰਤ ਅਨੁਸਾਰ ਡੀਜ਼ਲ ਅਤੇ 200 ਦੇ ਕਰੀਬ ਮਗਨਰੇਗਾ ਲੇਬਰ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਰਦੂਲਗੜ੍ਹ ਸ. ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਰਾਹਤ ਕੈਂਪ ਦਾ ਵੀ ਦੌਰਾ ਕੀਤਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends