PRTC BUSES TIME CHANGE:ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦੇ ਸਮੇਂ ਵਿੱਚ ਬਦਲਾਅ
ਚੰਡੀਗੜ੍ਹ, 15 ਜੁਲਾਈ 2023 (PBJOBSOFTODAY)
ਪੰਜਾਬ ਸਰਕਾਰ
ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਡਾਇਰੈਕਟਰ,
ਸਟੇਟ ਟਰਾਂਸਪੋਰਟ
ਪੰਜਾਬ, ਚੰਡੀਗੜ੍ਹ
ਅਤੇ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਪੰਜਾਬ, ਚੰਡੀਗੜ੍ਹ ਨੂੰ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦਾ ਸਮਾਂ ਬਦਲਣ ਸਬੰਧੀ ਪੱਤਰ ਜਾਰੀ ਕੀਤਾ ਹੈ। ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮਿਤੀ 17.7.2023 ਤੋਂ ਸਰਕਾਰੀ ਦਫਤਰਾ ਦਾ ਸਮਾਂ 9:00 ਤੋਂ 5.00 ਵਜੇ ਤੱਕ ਟਿਕਸ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਸਿਵਲ ਸਕੱਤਰੇਤ ਦੇ ਕਰਮਚਾਰੀਆਂ/ਅਧਿਕਾਰੀਆਂ ਲਈ ਚਲਾਈਆਂ ਜਾਂਦੀਆਂ ਪੰਜਾਬ ਰੋਡਵੇਜ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦਾ ਸਵੇਰੇ ਅਤੇ ਸ਼ਾਮ ਦਾ ਸਮਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਦੇ ਫਿਕਸ ਕੀਤੇ ਸਮੇਂ (900 ਤੋਂ 5.00 ਵਜੇ) ਅਨੁਸਾਰ ਅਡਜਸਟ ਕਰਦੇ ਹੋਏ ਆਮ ਰਾਜ ਪ੍ਰਬੰਧ ਵਿਭਾਗ ਨੂੰ ਸੂਚਿਤ ਕੀਤਾ ਜਾਵੇ।