17 ਜੁਲਾਈ ਤੋਂ ਆਮ ਦਿਨਾਂ ਵਾਂਗ ਖੁੱਲਣਗੇ ਪੰਜਾਬ ਦੇ ਸਮੂਹ ਸਕੂਲ।
ਸਿੱਖਿਆ ਮੰਤਰੀ ਨੇ ਆਪਣੀ ਟਵੀਟ ਰਾਹੀਂ ਕਿਹਾ ਕਿ 17 ਜੁਲਾਈ ਨੂੰ ਆਮ ਦਿਨਾਂ ਵਾਂਗ ਸਕੂਲ ਖੁੱਲਣਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ,"ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ। ਉਨ੍ਹਾਂ ਕਿਹਾ," ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ।
ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ
ਭਾਰੀ ਬਾਰਿਸ਼ ਅਤੇ ਹੜਾਂ ਦੇ ਕਾਰਨ ਪੰਜਾਬ ਦੇ ਵਿੱਦਿਅਕ ਅਦਾਰੇ 16 ਜੁਲਾਈ ਤੱਕ ਬੰਦ ਕੀਤੇ ਗਏ ਸਨ । ਸੂਬੇ ਵਿੱਚ ਪੈ ਰਹੀ ਭਾਰੀ ਬਾਰਿਸ਼ ਅਤੇ ਮੀਂਹ ਕਾਰਨ ਪਹਿਲਾਂ 13 ਜੁਲਾਈ ਤੱਕ ਸਮੂਹ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰੰਤੂ ਪੰਜਾਬ ਵਿੱਚ ਬਣੇ ਹੜਾਂ ਵਰਗੇ ਹਾਲਾਤਾਂ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ 16 ਜੁਲਾਈ ਤੱਕ ਕਰ ਦਿੱਤਾ ਗਿਆ ਸੀ।ਰਿਪੋਰਟਾਂ ਅਨੁਸਾਰ ਸਕੂਲਾਂ ਦੇ ਵਿੱਚ ਪਾਣੀ ਖੜਾ ਹੋਣ ਕਾਰਨ ਅਤੇ ਬਹੁਤੀਆਂ ਸੜਕਾਂ ਟੁੱਟੀਆਂ ਹੋਣ ਕਾਰਨ ਸੜਕਾਂ ਤੇ ਵੀ ਪਾਣੀ ਦਾ ਵਹਾਅ ਹੋਣ ਕਾਰਨ ਅਧਿਆਪਕਾਂ ਅਤੇ ਬੱਚਿਆਂ ਦਾ ਆਉਣਾ ਜਾਣਾ ਮੁਸ਼ਕਿਲ ਬਣਿਆ ਹੋਇਆ ਸੀ। ਪੂਰਾ ਇੱਕ ਹਫ਼ਤਾ ਸਕੂਲ ਬੰਦ ਰਹਿਣ ਤੋਂ ਬਾਅਦ ਹੁਣ 17 ਜੁਲਾਈ ਤੋਂ ਸਕੂਲ ਖੁਲਣ ਜਾਂ ਰਹੇ ਹਨ।