ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 14 ਅਗਸਤ ਤੋਂ

 ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 14 ਅਗਸਤ ਤੋਂ

*ਚਾਹਵਾਨ ਸਿਖਿਆਰਥੀਆਂ ਦੀ ਇੰਟਰਵਿਊ 11ਅਗਸਤ ਨੂੰ*


*3500 ਰੁਪਏ ਦਿੱਤਾ ਜਾਵੇਗਾ ਸਿੱਖਿਆਰਥੀ ਵਜੀਫਾ* 


*ਹੈਲਪਲਾਈਨ ਨੰਬਰ 95928-13411 ਤੇ ਕੀਤਾ ਜਾ ਸਕਦਾ ਹੈ ਸੰਪਰਕ*

ਐਸ.ਏ.ਐਸ ਨਗਰ 7 ਅਗਸਤ 

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸਾਂ ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ ਸੀ ਲਾਭਪਾਤਰੀਆਂ ਨੂੰ 2 ਹਫਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਤੀਜਾ ਬੈਚ ਮਿਤੀ 14 ਅਗਸਤ ਨੂੰ ਪੰਜਾਬ ਦੇ ਵੱਖ ਵੱਖ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਵਨੀਤ ਕੁਮਾਰ ਕੋੜਾ ਨੇ ਦਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕੋਈ ਵੀ ਫੀਸ ਨਹੀਂ ਹੈ | ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ । ਡਾਇਰੀ ਵਿਕਾਸ ਇੰਸਪੈਕਟਰ ਕਸ਼ਮੀਰ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 434 ਤੀਜੀ ਮੰਜਿਲ ਤੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 95928-13411 ਤੇ ਸੰਪਰਕ ਕਰ ਸਕਦੇ ਹੋ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends