15TH AUGUST CELEBRATION GURDASPUR:ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ


ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਸਮਾਗਮ ਦੀ ਫੁੱਲ ਡ੍ਰੈੱਸ ਰਿਹਰਸਲ ਦਾ ਨਿਰੀਖਣ 


ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ


ਫੁੱਲ ਡ੍ਰੈੱਸ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਕ ਪ੍ਰੋਗਰਾਮ ਦੀ ਖੂਬਸੂਰਤ ਪੇਸ਼ਕਾਰੀ ਕੀਤੀ


ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣਗੇ


ਗੁਰਦਾਸਪੁਰ, 14 ਅਗਸਤ ( ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਜ਼ਾਦੀ ਦਿਹਾੜੇ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਸ੍ਰੀ ਰਾਮ ਸਿੰਘ, ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਐੱਸ.ਪੀ. ਨਵਜੋਤ ਸਿੰਘ, ਐੱਸ.ਪੀ. ਸ. ਪ੍ਰਿਥੀਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਹਨ।


ਫੁੱਲ ਡ੍ਰੈੱਸ ਰਿਹਰਸਲ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਉਪਰੰਤ ਉਨਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਡੀ.ਐੱਸ.ਪੀ. ਸ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ (ਲੜਕੇ ਤੇ ਲੜਕੀਆਂ), ਪੰਜਾਬ ਪੁਲਿਸ ਬੈਂਡ ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। 




ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਰਿਹਰਸਲ ਦੌਰਾਨ ਗਿੱਧੇ ਅਤੇ ਭੰਗੜੇ ਦੀਆਂ ਟੀਮਾਂ ਨੇ ਵੀ ਖੂਬ ਰੰਗ ਬਨਿਆ।ਇਸ ਮੌਕੇ ਬੀ.ਐੱਸ.ਐੱਫ. ਵੱਲੋਂ ਸ਼ਾਨਦਾਰ ਡੌਗ ਸ਼ੋਅ ਵੀ ਪੇਸ਼ ਕੀਤਾ ਗਿਆ। 


ਅਜ਼ਾਦੀ ਦਿਵਸ ਸਮਾਗਮ ਦੀ ਰਿਹਰਸਲ ਦਾ ਜਾਇਜਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਅਤੇ ਸੱਭਿਆਚਾਰਕ ਸਮਾਗਮ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਅਤੇ ਉਨਾਂ ਦੇ ਅਧਿਆਪਕਾਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ। 


ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਕਿਹਾ ਕਿ ਗੁਰਦਾਸਪੁਰ ਵਿਖੇ ਹੋਣ ਵਾਲਾ ਜ਼ਿਲਾ ਪੱਧਰੀ ਅਜ਼ਾਦੀ ਸਮਾਗਮ ਸ਼ਾਨਦਾਰ ਅਤੇ ਯਾਦਗਾਰੀ ਹੋਵੇਗਾ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਹੈ ਕਿ ਉਹ ਸਮਾਂ ਕੱਢ ਕੇ ਅਜ਼ਾਦੀ ਜਸ਼ਨਾਂ ਵਿੱਚ ਜਰੂਰ ਸ਼ਾਮਲ ਹੋਣ।

School holiday

RESTRICTED HOLIDAY ON 19 SEPTEMBER 2023 READ NOTIFICATION: 19 ਸਤੰਬਰ ਦੀ ਛੁੱਟੀ, ਪੜ੍ਹੋ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ

HOLIDAY ON 19 SEPTEMBER 2023: ਪੰਜਾਬ ਸਰਕਾਰ ਨੇ ਸੰਵਤਸਰੀ ਮੌਕੇ ਕੀਤਾ ਛੁੱਟੀ ਦਾ ਐਲਾਨ ਚੰਡੀਗੜ੍ਹ  15 ਸਤੰਬਰ 2023 (Pb.jobsoftoday.in) Jain Samvatsari 202...

Trends

RECENT UPDATES