ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 15 ਅਗਸਤ ਨੂੰ ਆਈ ਟੀ ਆਈ ਗ੍ਰਾਉਂਡ ਵਿਖੇ ਲਹਿਰਾਉਣਗੇ ਤਿਰੰਗਾ
-ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ
ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜਜ਼ਬੇ ਨਾਲ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ
ਮਾਰਚ ਪਾਸਟ, ਝਾਕੀਆਂ, ਪੀਟੀ ਸ਼ੋਅ ਤੋਂ ਇਲਾਵਾ ਸਭਿਆਚਾਰਕ ਪੇਸ਼ਕਾਰੀਆਂ ਆਜ਼ਾਦੀ ਦਿਵਸ ਦੇ ਵਿਸ਼ਾਲ ਜਸ਼ਨਾਂ ਦਾ ਹਿੱਸਾ ਹੋਣਗੇ
ਨਵਾਂਸ਼ਹਿਰ, 14 ਅਗਸਤ, 2023:
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਨਵਾਂਸ਼ਹਿਰ ਵਿਖੇ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਐਨ.ਆਰ.ਆਈ. ਅਫੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, 15 ਅਗਸਤ, 2023 ਨੂੰ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ 77ਵੇਂ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣਗੇ।
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਡਾ. ਅਖਿਲ ਚੌਧਰੀ ਨੇ ਪਰੇਡ ਅਤੇ ਮਾਰਚ ਪਾਸਟ ਦਾ ਵੀ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਸਪੈਸ਼ਲ ਡੀਜੀਪੀ, ਕੰਮਿਊਨਿਟੀ ਅਫੇਅਰਜ਼ ਆਈਪੀਐਸ ਗੁਰਪ੍ਰੀਤ ਦਿਉ ਨੇ ਜਨਰਲ ਸਲੂਟ ਲਿਆ। ਪਰੇਡ ਕਮਾਂਡਰ ਡੀ ਐਸ ਪੀ ਜਤਿੰਦਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਵਿੱਚ ਦੋ ਪੰਜਾਬ ਪੁਲੀਸ ਟੁਕੜੀਆਂ ਜਿਨ੍ਹਾਂ ਵਿੱਚ ਇੱਕ ਮਹਿਲਾ ਪੁਲਿਸ ਦੀ ਟੁਕੜੀ ਵੀ ਸ਼ਾਮਿਲ ਸੀ, ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਐਨ ਸੀ ਸੀ ਕੈਡਿਟਾਂ ਅਤੇ ਸਕੂਲ ਬੈਂਡ ਨੇ ਭਾਗ ਲਿਆ। ਵਿਦਿਆਰਥੀਆਂ ਨੇ ਰਾਸ਼ਟਰਵਾਦ ਦੇ ਪੂਰੇ ਜੋਸ਼ ਨਾਲ਼ ਸ਼ਾਨਦਾਰ ਪੀਟੀ ਸ਼ੋਅ ਪੇਸ਼ ਕੀਤਾ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ੇ ’ਤੇ ਆਧਾਰਿਤ ਆਪਣੇ ਐਕਸ਼ਨ ਗੀਤਾਂ ਅਤੇ ਕੋਰੀਓਗ੍ਰਾਫੀਆਂ ਨਾਲ ਸਭਿਆਚਾਰਕ ਸਮਾਗਮ ਦੌਰਾਨ ਪੇਸ਼ਕਾਰੀ ਕੀਤੀ ।
ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਵਿੱਚ ਲੱਗੇ ਸਮੂਹ ਭਾਗੀਦਾਰ ਸਕੂਲਾਂ ਅਤੇ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਜ਼ਾਦੀ ਦਿਵਸ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ ਡਾ. ਸ਼ਿਵਰਾਜ ਸਿੰਘ ਬੱਲ, ਐਸ.ਪੀ. (ਸਥਾਨਕ) ਗੁਰਮੀਤ ਕੌਰ, ਐਸ.ਪੀ. (ਜਾਂਚ) ਡਾ. ਮੁਕੇਸ਼ ਕੁਮਾਰ, ਡੀ.ਐਸ.ਪੀ. ਨਵਾਂਸ਼ਹਿਰ ਮਾਧਵੀ ਸ਼ਰਮਾ, ਡੀ.ਐਸ.ਪੀ. ( ਸਥਾਨਕ) ਵਿਜੇ ਕੁਮਾਰ, ਡੀ.ਐਸ.ਪੀ. (ਪੀ.ਬੀ.ਆਈ) ਐਚ. ਐਂਡ ਐਫ ਸੁਰਿੰਦਰ ਚਾਂਦ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਰਨੈਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਅਸ਼ੀਸ਼ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਫ਼ੋਟੋ ਕੈਪਸ਼ਨ:
ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਆਜ਼ਾਦੀ ਜਸ਼ਨਾਂ ਦੀ ਫੁੱਲ ਡਰੈੱਸ ਰਿਹਰਸਲ ਦੀਆਂ ਤਸਵੀਰਾਂ।