ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ ,1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ

 ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ ਚੰਡੀਗੜ੍ਹ ਵਿਖੇ ਹੋਈ - 


1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਰੱਖੀ ਗਈ- ਗੁਰਜੰਟ ਕੋਕਰੀ


ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਡਿੰਪਲ ਰੁਹੇਲਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਗਗਨਦੀਪ ਸਿੰਘ ਆਗੂਆਂ ਵਲੋਂ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਸ. ਹਰਪਾਲ ਚੀਮਾ ਜੀ ਵਿੱਤ ਮੰਤਰੀ ਪੰਜਾਬ ਅਤੇ ਸ੍ਰੀ ਅਮਨ ਅਰੋੜਾ ਜੀ ਕੈਬਨਿਟ ਸਬ ਕਮੇਟੀ ਮੈਂਬਰ ਨਾਲ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਮੀਟਿੰਗ ਅੱਜ 31 ਅਗਸਤ ਨੂੰ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਇਸ ਉਪਰੰਤ ਆਗੂਆਂ ਵੱਲੋਂ ਦੱਸਿਆ ਗਿਆ ਕਿ ਮੀਟਿੰਗ ਵਿੱਚ 01-01-2004 ਤੋਂ ਬਾਅਦ ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਅਦਾਰਿਆਂ, ਬੋਰਡ, ਯੂਨੀਵਰਸਿਟੀਆਂ, ਕਾਰਪੋਰੇਸ਼ਨ ਆਦਿ ਦੇ ਸਮੂਹ ਭਰਤੀ ਮੁਲਾਜ਼ਮਾਂ ਲਈ ਪੰਜਾਬ ਵਿੱਚ 01-01-2004 ਤੋਂ ਪਹਿਲਾਂ ਚੱਲਦੀ ਅਤੇ 1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਰੱਖੀ ਗਈ।


 ਜਿਸ ਵਿੱਚ 1 ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਜਿਸ ਵਿੱਚ ਆਗੂਆਂ ਵੱਲੋਂ ਤੱਥਾਂ ਅਤੇ ਦਸਤਾਵੇਜਾਂ ਤੇ ਅਧਾਰਤ ਗੱਲ ਕੀਤੀ ਗਈ । ਆਗੂਆਂ ਵਲੋਂ ਜ਼ੋਰ ਦੇ ਕੇ ਕਿਹਾ ਗਿਆ ਕਿ ਜਦੋਂ ਵੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੰਦੀ ਹੈ ਤਾਂ ਪੰਜਾਬ ਦੇ ਮੁਲਾਜ਼ਮਾਂ ਦਾ ਜੀ.ਪੀ.ਐਫ. ਲਗਪਗ 180 ਕਰੋੜ ਰੁਪਏ ਮਹੀਨਾ ਕਟੌਤੀ ਉਪਰੰਤ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਆਵੇਗਾ ਅਤੇ ਪੰਜਾਬ ਸਰਕਾਰ ਦਾ ਐਨ.ਪੀ.ਐਸ. ਦਾ ਸ਼ੇਅਰ ਲਗਭਗ 190 ਕਰੋੜ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਹੀ ਰਹੇਗਾ। ਜਿਸ ਨਾਲ ਸਾਨੂੰ ਲਗਭਗ 4000 ਕਰੋੜ ਸਾਲਾਨਾ ਦਾ ਮਾਲੀਆ ਇਕੱਠਾ ਹੋਵੇਗਾ। ਜਿਸ ਨਾਲ ਪੰਜਾਬ ਸਰਕਾਰ ਦੇ ਆਰਥਿਕ ਬਜਟ ਨੂੰ ਵੱਡਾ ਬਲ ਮਿਲੇਗਾ। ਮੋਰਚੇ ਵੱਲੋਂ ਰੱਖੇ ਗਏ ਤੱਥਾਂ ਭਰਭੂਰ ਪੱਤਰਾਂ ਅਤੇ ਵੇਰਵਾ ਉਤੇ ਵਿੱਤ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ। ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ 100% ਲਾਗੂ ਕਰਨੀ ਹੈ। ਆਗੂਆਂ ਵੱਲੋਂ ਵਿੱਤ ਮੰਤਰੀ ਪੰਜਾਬ, ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਮੁਲਾਜ਼ਮਾਂ ਦੇ ਜੀ.ਪੀ.ਐਫ. ਖਾਤੇ ਖੋਲ੍ਹ ਕੇ ਕਟੌਤੀ ਕਰਨੀ ਸ਼ੁਰੂ ਕੀਤੀ ਜਾਵੇ ਅਤੇ ਐਨ.ਪੀ.ਐਸ. ਦੀ ਕਟੌਤੀ ਬਿਲਕੁਲ ਬੰਦ ਕਰ ਦਿੱਤੀ ਜਾਵੇ। ਸ਼ੇਅਰ ਮਾਰਕੀਟ ਵਿੱਚ ਪੰਜਾਬ ਦੇ ਮੁਲਾਜ਼ਮਾਂ ਦਾ ਲਗਪਗ 20,000 ਕਰੋੜ ਰੁਪਿਆ ਪਿਆ ਹੈ, ਉਸ ਨੂੰ ਵਾਪਸ ਲਿਆਉਣ ਵਿਚ ਪੰਜਾਬ ਦੇ ਮੁਲਾਜ਼ਮ ਪੰਜਾਬ ਸਰਕਾਰ ਦੇ ਨਾਲ ਖੜੇ ਹਨ। ਕੈਬਨਿਟ ਸਬ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਆਗੂਆਂ ਨੂੰ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਰ ਰਾਜਾਂ ਵਿੱਚ ਭੇਜੀਆਂ ਗਈਆਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਲਾਗੂ ਕੀਤੀਆਂ ਗਈਆਂ , ਐੱਸ. ਉ.ਪੀਜ਼. ਤੇ ਟਰਮਜ਼ ਸਬੰਧੀ ਜਾਣਕਾਰੀ ਲੈ ਲਈ ਹੈ ਅਤੇ ਜਲਦੀ ਹੀ ਚੀਫ਼ ਸੈਕਟਰੀ ਪੰਜਾਬ ਨਾਲ ਇਕ ਮੀਟਿੰਗ ਕਰਕੇ ਪੰਜਾਬ ਵਿੱਚ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਐੱਸ. ਉ. ਪੀਜ਼. ਤੇ ਸਾਰੀਆਂ ਹਦਾਇਤਾਂ- ਟਰਮਜ਼ ਜਲਦੀ ਹੀ ਲਾਗੂ ਕਰ ਦਿੱਤੀ ਜਾਣ ਗਿਆ । ਇਸ ਉਪਰੰਤ ਮੋਰਚੇ ਦੇ ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਸਤੰਬਰ ਮਹੀਨੇ ਦੇ ਅੰਤ ਤੱਕ ਜੀ.ਪੀ.ਐਫ. ਕਟੌਤੀ ਸ਼ੁਰੂ ਨਹੀਂ ਕਰਦੀ ਤਾਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵੱਲੋਂ ਸਤੰਬਰ ਮਹੀਨੇ ਦੇ ਅਖੀਰ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends