ਬਟਾਲਾ/ਕਾਹਨੂੰਵਾਨ (22 ਅਗਸਤ)ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਗਿੱਲ ਸੁਤੰਤਰਤਾ ਦਿਵਸ ਮੌਕੇ ਸਨਮਾਨਿਤ*

 *ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਗਿੱਲ  ਸੁਤੰਤਰਤਾ ਦਿਵਸ ਮੌਕੇ ਸਨਮਾਨਿਤ*






*ਬਟਾਲਾ/ਕਾਹਨੂੰਵਾਨ 22 ਅਗਸਤ

 

*ਸੁਤੰਤਰਤਾ ਦਿਵਸ ਦੇ ਮੌਕੇ ਤੇ ਸ਼ਹੀਦ ਨਵਦੀਪ ਸਿੰਘ ਖੇਡ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ  ਸ. ਲਾਲਜੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ , ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਸ਼੍ਰੀ ਰਮਨ ਬਹਿਲ ਅਤੇ ਜਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵੱਲੋਂ ਸ ਬਲਵਿੰਦਰ ਸਿੰਘ ਗਿੱਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਾਹਨੂੰਵਾਨ 2 ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਵਿੱਚ ਵਿਸ਼ੇਸ਼ ਸਹਿਯੋਗ ਦੇਣ ਲਈ  ਵਿਸ਼ੇਸ਼ ਤੌਰ ਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਥੇ ਜਿਕਰਯੋਗ ਹੈ ਕਿ ਉਹਨਾਂ ਨੇ ਆਪਣੇ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਬਹੁਤ ਮਿਹਨਤ ਕੀਤੀ ਹੈ। ਬਲਾਕ ਦੇ ਦਫਤਰ ਦੀ ਖੂਬਸੂਰਤ ਦਿੱਖ ਅਤੇ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਾ ਓਹਨਾਂ ਦੀ ਲਗਨ , ਮਿਹਨਤ ਅਤੇ ਦਿਆਲੂ ਸੁਭਾਅ ਦਾ ਪ੍ਰਮਾਣ ਹਨ। ਇਸ ਦੌਰਾਨ ਉਹਨਾਂ ਨੇ ਗੱਲਬਾਤ ਦੱਸਿਆ ਕਿ ਆਉਣ ਵਾਲੇ ਇਹ ਮਿਹਨਤ ਏਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਪੰਜਾਬ ਸਰਕਾਰ, ਸਿੱਖਿਆ ਮੰਤਰੀ ਸ .ਹਰਜੋਤ ਸਿੰਘ ਬੈਂਸ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਦੇ ਗੁਣਾਤਮਕ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਅਤੇ ਜ਼ਮੀਨੀ ਪੱਧਰ ਤੇ ਹੋਰ ਸੁਧਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ , ਜੋ ਕਿ ਸ਼ਲਾਘਾਯੋਗ ਹਨ। ਉਹਨਾਂ ਕਿਹਾ ਕਿ ਉਹ ਸਿੱਖਿਆ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਹਰ ਸੰਭਵ ਯਤਨ ਕਰ ਰਹੇ ਹਨ ਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। *

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends