ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਨੇ ਸਲੇਮਸ਼ਾਹ ਵਿਖੇ ਬਣੇ ਰਾਹਤ ਕੈਂਪ ਦਾ ਦੌਰਾ ਕਰਕੇ ਵਿਦਿਆਰਥੀਆਂ ਦਾ ਜਾਣਿਆਂ ਹਾਲ
ਪਿਛਲੇ ਲਗਭਗ ਡੇੜ ਮਹੀਨੇ ਤੋਂ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਹੜਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ।ਜਿਸ ਦੇ ਚਲਦਿਆਂ ਬਹੁਤ ਸਾਰੇ ਪਰਿਵਾਰ ਆਪਣੇ ਬੱਚਿਆਂ ਸਮੇਤ ਵੱਖ ਥਾਵਾਂ ਤੇ ਬਣੇ ਰਾਹਤ ਕੇਂਦਰਾਂ ਵਿੱਚ ਰਹਿ ਰਹੇ ਹਨ। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾਂ ਸੇਨੂੰ ਦੁਗਲ ਦੇ ਦਿਸਾ ਨਿਰਦੇਸ਼ਾ ਅਨੁਸਾਰ ਬੀਪੀਈਓ ਫਾਜ਼ਿਲਕਾ 2 ਪ੍ਰਮੋਦ ਕੁਮਾਰ ਵੱਲੋਂ ਸਲੇਮਸ਼ਾਹ ਵਿਖੇ ਬਣੇ ਹੜ੍ਹ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ। ਉਹਨਾਂ ਨੇ ਇੱਥੇ ਰਹਿ ਰਹੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਛੋਟੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਦੁਲਾਰਿਆਂ ਅਤੇ ਆਪਣੇਪਨ ਦਾ ਅਹਿਸਾਸ ਕਰਵਾਇਆ।ਇਸ ਦੇ ਨਾਲ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਤਾਇਨਾਤ ਅਧਿਆਪਕਾਂ ਵੱਲੋਂ ਵੀ ਇਹਨਾਂ ਵਿਦਿਆਰਥੀਆਂ ਨੂੰ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਤਾਂ ਜ਼ੋ ਮਨੋਵਿਗਿਆਨਕ ਤੌਰ ਤੇ ਇਹਨਾਂ ਨਿੱਕੇ ਵਿਦਿਆਰਥੀਆਂ ਦੇ ਮਨ ਤੇ ਸਾਕਾਰਾਤਮਕ ਪ੍ਰਭਾਵ ਪਵੇ।ਇਸ ਮੌਕੇ ਤੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਜਲਦੀ ਹੀ ਇਸ ਕੁਦਰਤੀ ਕਰੋਪੀ ਤੋਂ ਨਿਜਾਤ ਮਿਲੇ ਅਤੇ ਹਲਾਤ ਆਮ ਵਰਗੇ ਹੋਣ ਅਤੇ ਫਿਰ ਤੋਂ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਨਿੱਕਿਆਂ ਦੀਆਂ ਕਿਲਕਾਰੀਆਂ ਗੂੰਜਣ।
ਇਸ ਮੌਕੇ ਤੇ ਕਲੱਸਟਰ ਸਲੇਮਸ਼ਾਹ ਦੇ ਸੀਐਚਟੀ ਮੈਡਮ ਪ੍ਰਵੀਨ ਕੌਰ , ਸੁਰਿੰਦਰ ਕੰਬੋਜ ਅਤੇ ਹੋਰ ਅਧਿਆਪਕ ਮੌਜੂਦ ਸਨ।