9 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਵਾਲੇ ਦਿਨ ਖਟਕੜ ਕਲਾਂ ਤੋਂ ਚੱਲੇਗਾ ਫੈਡਰੇਸ਼ਨ ਦਾ ਜਥਾ

 *9 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਵਾਲੇ ਦਿਨ ਖਟਕੜ ਕਲਾਂ ਤੋਂ ਚੱਲੇਗਾ ਫੈਡਰੇਸ਼ਨ ਦਾ ਜਥਾ* 


*9 ਅਗਸਤ ਨੂੰ ਸ਼ਹੀਦਾਂ ਦੀਆਂ ਯਾਦਗਾਰਾਂ ਤੋਂ ਚੱਲ ਕੇ 12 ਅਗਸਤ ਤੱਕ ਵੱਖ-ਵੱਖ ਸ਼ਹਿਰਾਂ ਵਿੱਚ ਮਾਰਚ ਕਰਨਗੇ ਫੈਡਰੇਸ਼ਨ ਦੇ 4 ਜਥੇ*


*ਰੈਲੀਆਂ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੀਤਾ ਜਾਵੇਗਾ ਪ੍ਰਚਾਰ*


ਨਵਾਂ ਸ਼ਹਿਰ 7 ਅਗਸਤ ( ) ਕੁਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ( AISGEF ) ਅਤੇ ਕੇਂਦਰੀ ਸਰਕਾਰ ਦੇ ਮੁਲਾਜ਼ਮਾਂ ਅਤੇ ਕਾਮਿਆਂ ਦੀ ਕਨਫੈਡਰੇਸ਼ਨ (CCGE&W ) ਦੇ ਸਾਂਝੇ ਸੱਦੇ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਭਾਰਤ ਛੱਡੋ ਅੰਦੋਲਨ ਦੇ ਦਿਨ 09 ਅਗਸਤ ਤੋਂ ਜਲਿਆਂਵਾਲਾ ਬਾਗ਼, ਖਟਕੜ ਕਲਾਂ, ਹੁਸੈਨੀਵਾਲਾ ਅਤੇ ਚੱਪੜਚਿੜੀ ਤੋਂ ਸ਼ਹੀਦਾਂ ਦੀਆਂ ਯਾਦਗਾਰਾਂ ਤੋਂ ਆਪਣੀਆਂ ਮੰਗਾਂ ਦਾ ਪ੍ਰਚਾਰ ਕਰਨ ਲਈ ਚਾਰ ਜਥੇ ਰਵਾਨਾ ਹੋਣਗੇ। ਫੈਡਰੇਸ਼ਨ ਦੇ ਇਨ੍ਹਾਂ ਜਥੇ ਮਾਰਚਾਂ ਦੌਰਾਨ ਸ਼ਹਿਰਾਂ ਕਸਬਿਆਂ ਵਿੱਚ ਮੀਟਿੰਗਾਂ ਰੈਲੀਆਂ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਪ੍ਰਚਾਰ ਕੀਤਾ ਜਾਵੇਗਾ। ਜਿਨ੍ਹਾਂ ਨੂੰ ਲਾਗੂ ਕਰਨ ਦੇ ਵਾਅਦੇ ਸਰਕਾਰ ਵੱਲੋਂ ਵਾਰ ਵਾਰ ਕੀਤੇ ਗਏ ਸਨ। ਇਸ ਸਬੰਧੀ ਅੱਜ ਪ ਸ ਸ ਫ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਜਸਵੀਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਬਾਰਾਂਦਰੀ ਗਾਰਡਨ ਵਿਖੇ ਹੋਈ। 



       ਇਸ ਸਬੰਧੀ ਜਾਣਕਾਰੀ ਦਿੰਦਿਆਂ ਪ ਸ ਸ ਫ ਦੇ ਸੂਬਾ ਕਮੇਟੀ ਮੈਂਬਰ ਮੋਹਣ ਸਿੰਘ ਪੂੰਨੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਸ਼ ਸਿੰਘ ਨੇ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜੱਥਿਆਂ ਦੀਆਂ ਮੁੱਖ ਮੰਗਾਂ ਵਿੱਚ ਸਮੁੱਚੇ ਸਰਕਾਰੀ / ਅਰਧ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ, ਹਰ ਤਰ੍ਹਾਂ ਦੇ ਕੱਚੇ, ਮਾਣ-ਭੱਤਾ ਅਤੇ ਇਨਸੈਂਟਿਵ ਮੁਲਾਜ਼ਮ ਪੱਕੇ ਕਰਨ, ਸਾਰੀਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਤੁਰੰਤ ਭਰਨ, ਛੇਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਅਤੇ ਰਹਿੰਦੀ ਰਿਪੋਰਟ ਜਾਰੀ ਕਰਨ, ਪੈਨਸ਼ਨਰਾਂ ਤੇ 2.59 ਗੁਣਾਂਕ ਲਾਗੂ ਕਰਨ, ਤਨਖਾਹ ਦੁਹਰਾਈ ਦੇ ਬਕਾਏ ਯਕਮੁਸ਼ਤ ਜਾਰੀ ਕਰਨ, ਮੁਲਾਜ਼ਮਾਂ ਦੇ ਬੰਦ ਕੀਤੇ ਭੱਤੇ ਸੋਧ ਕੇ ਬਹਾਲ ਕਰਨ, ਪਰਖ ਸਮੇਂ ਦੌਰਾਨ ਭੱਤਿਆਂ ਸਮੇਤ ਪੂਰੀ ਤਨਖਾਹ ਦੀ ਵਿਵਸਥਾ ਬਹਾਲ ਕਰਨ, ਤਰਸ ਦੇ ਆਧਾਰ ਤੇ ਨੌਕਰੀ ਦੇਣ ਸਮੇਂ ਪਾਬੰਦੀਆਂ ਖਤਮ ਕਰਨ, ਜਨਤਕ ਖੇਤਰ ਦੇ ਅਦਾਰਿਆਂ ਦਾ ਨਿਜੀਕਰਨ ਅਤੇ ਨਿਗਮੀਕਰਨ ਬੰਦ ਕਰਨ, ਰਾਸ਼ਟਰੀ ਸਿੱਖਿਆ ਨੀਤੀ 2020 ਰੱਦ ਕਰਨ, ਹਰ ਪੰਜ ਸਾਲ ਬਾਅਦ ਤਨਖਾਹ ਦੁਹਰਾਈ ਕਰਨ, ਜਮਹੂਰੀ ਟਰੇਡ ਯੂਨੀਅਨ ਅਧਿਕਾਰ ਯਕੀਨੀ ਬਣਾਉਣ ਆਦਿ ਮੰਗਾਂ ਸ਼ਾਮਲ ਹਨ।

        ਇਹ ਜਥਾ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਸਾਥੀ ਤੀਰਥ ਸਿੰਘ ਬਾਸੀ, ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਮੱਖਣ ਸਿੰਘ ਵਾਹਿਦਪੁਰੀ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਸਾਥੀ ਕੁਲਦੀਪ ਸਿੰਘ ਦੌੜਕਾ, ਪ.ਸ.ਸ.ਫ. ਦੇ ਸੂਬਾ ਕਮੇਟੀ ਮੈਂਬਰ ਮੋਹਣ ਸਿੰਘ ਪੂੰਨੀਆ, ਜ਼ਿਲ੍ਹਾ ਮੁੱਖ ਸਲਾਹਕਾਰ ਕਰਨੈਲ ਸਿੰਘ ਰਾਹੋਂ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਮੱਲਪੁਰੀ, ਜਨਰਲ ਸਕੱਤਰ ਗੁਰਦੀਸ਼ ਸਿੰਘ ਆਦਿ ਦੀ ਅਗਵਾਈ ਹੇਠ ਮਿਤੀ 09 ਅਗਸਤ ਸਵੇਰੇ ਸ਼ਹੀਦੇ ਆਜ਼ਮ ਸ.ਭਗਤ ਸਿੰਘ ਜੀ ਦੇ ਪਿੰਡ ਖਟਕੜ ਕਲਾਂ ਤੋਂ 12 ਵਜੇ ਚਲੇਗਾ ਅਤੇ ਇਸ ਉਪਰੰਤ ਨਵਾਂ ਸ਼ਹਿਰ ਤੋਂ ਹੁੰਦਾ ਹੋਇਆ 2 ਵਜੇ ਰਾਹੋਂ ਪਹੁੰਚੇਗਾ। ਇਸ ਉਪਰੰਤ ਔੜ, ਫ਼ਿਲੌਰ, ਲੁਧਿਆਣਾ, ਜਗਰਾਉਂ, ਮੋਗਾ, ਕੋਟਕਪੂਰਾ, ਮੁਕਤਸਰ, ਫਰੀਦਕੋਟ, ਜੀਰਾ, ਨਕੋਦਰ, ਕਪੂਰਥਲਾ ਆਦਿ ਸ਼ਹਿਰਾਂ ਕਸਬਿਆਂ ਤੋਂ ਹੁੰਦਾ ਹੋਇਆ 12 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਪਹੁੰਚੇਗਾ।

           ਮੀਟਿੰਗ ਵਿੱਚ ਕੁਲਦੀਪ ਸਿੰਘ ਦੌੜਕਾ, ਕਸ਼ਮੀਰ ਸਿੰਘ, ਪਰਮਿੰਦਰ ਸੰਧੂ, ਦੀਪ ਕੁਮਾਰ, ਬਲਜੀਤ ਸਿੰਘ, ਗੁਰਨਾਮ ਸਿੰਘ, ਮਨਜਿੰਦਰਜੀਤ ਸਿੰਘ ਹਾਜ਼ਰ ਸਨ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends