AMRITSAR INDEPENDENCE DAY:ਆਜ਼ਾਦੀ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ,ਸਕੂਲਾਂ ਤੇ ਕਾਲਜਾਂ ਨੂੰ ਕੱਲ 16 ਅਗਸਤ ਦੀ ਛੁੱਟੀ ਦਾ ਕੀਤਾ ਐਲਾਨ


ਕੇਂਦਰ ਸਰਕਾਰ ਆਰ ਡੀ ਐਫ ਦਾ ਪੈਸਾ ਤਰੁੰਤ ਜਾਰੀ ਕਰੇ-ਵਿਤ ਮੰਤਰੀ

ਆਜ਼ਾਦੀ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ 

- ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ’ ਦੇਵੇ ਕੇਂਦਰ ਸਰਕਾਰ

- ਹਰੇਕ ਜ਼ਿਲ੍ਹੇ ਵਿਚ ਬਣਾਏ ਜਾਣਗੇ ਸ਼ਹੀਦੀ ਸਮਾਰਕ 

-ਸਕੂਲਾਂ ਤੇ ਕਾਲਜਾਂ ਨੂੰ ਕੱਲ 16 ਅਗਸਤ ਦੀ ਛੁੱਟੀ ਦਾ ਕੀਤਾ ਐਲਾਨ 

ਅੰਮ੍ਰਿਤਸਰ, 15 ਅਗਸਤ ( )- ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਵਿਤ, ਕਰ ਤੇ ਆਬਕਾਰੀ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਬਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਲਈ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਹੈ। ਇਸ ਮੌਕੇ ਉਨਾਂ ਦੇਸ਼ ਭਗਤਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਸਾਡੀ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕੇਂਦਰ ਸਰਕਾਰ ਕੋਲੋਂ ਰਾਜ ਦੇ ਆਰ ਡੀ ਐਫ ਦੇ ਪੈਸੇ ਤਰੁੰਤ ਜਾਰੀ ਕਰਨ ਦੀ ਮੰਗ ਕਰਦੇ ਕਿਹਾ ਕਿ ਰਾਜ ਵਿਚ ਅਸੀਂ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਹੈ ਅਤੇ ਅੱਜ ਤੋਂ ਹੜ੍ਹ ਪੀੜਤਾਂ ਨੂੰ ਮੁਆਵਜਾ ਜਾਰੀ ਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।



ਵਿਤ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ 19368.77 ਕਰੋੜ ਰੁਪਏ ਦਾ ਰਿਕਾਰਡ ਜੀ.ਐਸ.ਟੀ ਮਾਲੀਆ ਇਕੱਤਰ ਕੀਤਾ ਗਿਆ ਅਤੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ 6810.76 ਕਰੋੜ ਰੁਪਏ ਦੀ ਜੀ.ਐਸ.ਟੀ ਕੁਲੈਕਸ਼ਨ ਹੋ ਚੁੱਕੀ ਹੈ। ਇਸੇ ਤਰਾਂ ਆਬਕਾਰੀ ਵਿਭਾਗ ਵੱਲੋਂ ਸਾਲ 2022-23 ਦੌਰਾਨ 8814.4 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਜੋ ਸਾਲ 2021-22 ਦੇ ਮੁਕਾਬਲੇ 41.37 ਫੀਸਦੀ ਵੱਧ ਹੈ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੇ ਵੇਰਵੇ ਦਿੰਦੇ ਸ. ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਿਛਲੇ ਸਵਾ ਸਾਲ ਦੌਰਾਨ 31 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਰਹੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 12,000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। 

ਸਿਹਤ ਸਹੂਲਤਾਂ ਦਾ ਜਿਕਰ ਕਰਦੇ ਉਨਾਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਬੀਤੇ ਕੱਲ੍ਹ 76 ਹੋਰ ਨਵੇਂ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਉਨਾਂ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿੱਚ ਚੱਲ ਰਹੇ ਕੰਮਾਂ ਦਾ ਵੀ ਵਿਸਥਾਰ ਵਿਚ ਜਿਕਰ ਕੀਤਾ। 

ਹਾਲ ਹੀ ਵਿਚ ਚੈਂਪੀਅਨਜ਼ ਟਰਾਫੀ ਜਿੱਤੀ ਹਾਕੀ ਟੀਮ ਨੂੰ ਵਧਾਈ ਦਿੰਦੇ ਉਨਾਂ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇਕ ਸੂਬਾ ਬਣਾਉਣ ਦੇ ਲਏ ਸੁਫਨੇ ਨੂੰ ਪੂਰਾ ਕਰਨ ਲਈ ਨਿਵੇਕਲੀ ਖੇਡ ਨੀਤੀ ਲਿਆਂਦੀ ਗਈ, ਜਿਸ ਵਿੱਚ 1000 ਖੇਡ ਨਸਰੀਆਂ, ਖਿਡਾਰੀਆਂ ਨੂੰ ਨੌਕਰੀ, ਨਕਦ ਇਨਾਮ, ਤਿਆਰੀ ਲਈ ਨਕਦ ਰਾਸ਼ੀ ਅਤੇ ਕੋਚਾਂ ਦੇ ਮਾਣ-ਸਨਮਾਨ ਨੂੰ ਤਰਜੀਹ ਦਿੱਤੀ ਗਈ ਹੈ। ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਬੋਲਦੇ ਸ. ਚੀਮਾ ਨੇ ਕਿਹਾ ਕਿ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ। 

 

HOLIDAYS ON 16TH AUGUST : ALL DISTRICT UPDATES SEE HERE ਹੋਰ ਜਿਲਿਆਂ ਵਿੱਚ ਛੁੱਟੀ ਸਬੰਧੀ ਅਪਡੇਟ , ਦੇਖੋ ਇਥੇ 

ਅਮਨ ਕਾਨੂੰਨ ਦੀ ਗੱਲ ਕਰਦੇ ਉਨਾਂ ਦੱਸਿਆ ਕਿ 6 ਅਪ੍ਰੈਲ, 2022 ਨੂੰ ਬਣਾਈ ਐਂਟੀ ਗੈਂਗਸਟਰ ਟਾਸਕ ਫੋਰਸ ਨੇ 741 ਹਾਰਡਕੋਰ ਗੈਂਗਸਟਰਾਂ ਤੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਹੁਣ ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇੰਡਸਟਰੀਅਲ ਡਿਵੈਲਮੈਂਟ ਐਂਡ ਬਿਜਨਸ ਨੀਤੀ ਦਾ ਜਿਕਰ ਦਿੰਦੇ ਸ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ 22 ਏਕੜ ਰਕਬੇ ਵਿੱਚ ਯੂਨਿਟੀ ਮਾਲ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਸਮੇਤ ਸਾਰੇ ਰਾਜਾਂ ਦੇ ਕਿਰਤੀਆਂ ਨੂੰ ਆਪਣੀਆਂ ਹੱਥ ਕਿਰਤਾਂ ਵੇਚਣ ਲਈ ਸਟਾਲ ਦਿੱਤੇ ਜਾਣਗੇ। ਉਨਾਂ ਕਿਹਾ ਕਿ ਨਵੀਂ ਦਿੱਲੀ ‘ਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਵਿਖੇ ਐਨ.ਆਰ.ਆਈਜ਼ ਦੀ ਸਹੂਲਤ ਲਈ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ ਵਿਖੇ ਫੈਸਿਲੀਟੇਸ਼ਨ ਸੈਂਟਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ਵਿਖੇ ਪਹੁੰਚਣ ਵਾਲੇ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰੇਗਾ। 

ਉਨਾਂ ਇਸ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਉਪਰਾਲਿਆਂ ਸਦਕਾ 14000 ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਚਾਲੂ ਕਰਨ, 11665 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ, ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਮਾਣ ਭੱਤਾ ਦੇਣ ਦਾ ਵੀ ਜਿਕਰ ਕੀਤਾ। ਉਨ ਕਿਹਾ ਕਿ ਅੰਮ੍ਰਿਤਸਰ ਨੂੰ ਵੈਡਿੰਗ ਡੈਸਟੀਨੇਸ਼ਨ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਅਤੇ ਮੀਟਿੰਗ ਵੈਨਿਊ ਲਈ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਨਾਲ ਅੰਮ੍ਰਿਤਸਰ ਦੀ ਸੈਰ ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਸ. ਚੀਮਾ ਨੇ ਕੱਲ 16 ਅਗਸਤ ਨੂੰ ਜਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਮੈਡਮ ਜੀਵਨਜੋਤ ਕੌਰ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਜਿਲ੍ਹਾ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਡੀ.ਆਈ.ਜੀ. ਬਾਰਡਰ ਰੇਂਜ ਸ੍ਰੀ ਨਰਿੰਦਰ ਭਾਰਗਵ, ਡੀ.ਸੀ.ਪੀ. ਸ: ਪਰਮਿੰਦਰ ਸਿੰਘ ਭੰਡਾਲ, ਕਮਿਸ਼ਨਰ ਨਗਰ ਨਿਗਮ ਸ੍ਰੀ ਕੇ. ਰਾਹੁਲ, ਡੀ ਸੀ ਪੀ ਵਤਸਲਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਤੇ ਸ੍ਰੀਮਤੀ ਪਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਅਸ਼ੋਕ ਤਲਵਾੜ, ਚੇਅਰਮੈਨ ਸ: ਜਸਪ੍ਰੀਤ ਸਿੰਘ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਸ੍ਰੀ ਸਤਪਾਲ ਸੋਖੀ, ਰਵਿੰਦਰ ਹੰਸ ਅਤੇ ਹੋਰ ਆਗੂ ਹਾਜ਼ਰ ਸਨ।

Featured post

HOLIDAY DECLARED: ਪੰਜਾਬ ਸਰਕਾਰ ਵੱਲੋਂ 10 ਮਈ ਦੀ ਛੁੱਟੀ ਘੋਸ਼ਿਤ

Government Holiday Announced in Punjab on May 10th Chandigarh: There will be a government holiday throughout Punjab on Friday, May 10th. On ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends