'ਖੇਡਾਂ ਵਤਨ ਪੰਜਾਬ ਦੀਆਂ' ਦੀ ਮਸ਼ਾਲ 28 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਪੁੱਜੇਗੀ
* ਮਸ਼ਾਲ ਮਾਰਚ ਦਾ ਪੱਖੋ ਕਲਾਂ ਨੇੜੇ ਕੀਤਾ ਜਾਵੇਗਾ ਸ਼ਾਨਦਾਰ ਸਵਾਗਤ
ਬਰਨਾਲਾ, 28 ਅਗਸਤ
ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ - ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2023' ਬਾਰੇ ਜਾਗਰੂਕਤਾ ਪੈਦਾ ਕਰਦਾ ਮਸ਼ਾਲ ਮਾਰਚ 28 ਅਗਸਤ ਦਿਨ ਸੋਮਵਾਰ ਨੂੰ ਮਾਨਸਾ ਤੋਂ ਜ਼ਿਲ੍ਹਾ ਬਰਨਾਲਾ ਪੁੱਜੇਗਾ, ਜਿੱਥੇ ਇਸ ਮਾਰਚ ਦਾ ਸਵੇਰੇ ਕਰੀਬ 7 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿੱਚ ਭਰਵਾਂ ਸਵਾਗਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ 29 ਅਗਸਤ ਨੂੰ ਇਨ੍ਹਾਂ ਖੇਡਾਂ ਦਾ ਆਗਾਜ਼ ਬਠਿੰਡਾ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਤਹਿਤ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਪਰ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ।
ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਹੋਣਗੇ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ, ਜਿਸ ਉਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।