BHAKRA DAM FLOOD GATE OPEN: ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ,
ਰੋਪੜ, 13 ਅਗਸਤ 2023
ਪੰਜਾਬ ਦੇ ਰੋਪੜ 'ਚ ਸਥਿਤ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਡੈਮ ਭਾਖੜਾ ਡੈਮ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਐਤਵਾਰ ਦੁਪਹਿਰ 12 ਵਜੇ ਦੇ ਕਰੀਬ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਹੇਠਲੇ ਇਲਾਕਿਆਂ ਦੇ ਲੋਕਾਂ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਜਾਂਚ ਪ੍ਰਕਿਰਿਆ ਤਹਿਤ ਇਹ ਫਲੱਡ ਗੇਟ ਖੋਲ੍ਹੇ ਹਨ। ਕਿਉਂਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 9 ਫੁੱਟ ਹੇਠਾਂ ਹੈ। ਹਿਮਾਚਲ ਦੇ ਕੁਝ ਉਪਰਲੇ ਹਿੱਸਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਜਦੋਂ ਗੇਟ ਖੋਲ੍ਹੇ ਗਏ ਤਾਂ ਗੇਟ ਜਾਮ ਹੋ ਗਏ ਸਨ। ਜਿਸ ਕਾਰਨ ਇਹ ਟੈਸਟਿੰਗ ਪ੍ਰਕਿਰਿਆ ਅਪਣਾਈ ਜਾ ਰਹੀ ਹੈ।
RAIN ALERT PUNJAB
ਸੂਬੇ ਵਿੱਚ ਮੌਸਮ ਵਿਭਾਗ ਵੱਲੋਂ 13 ਅਤੇ 14 ਅਗਸਤ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ ਮਾਝਾ ਦੋਆਬਾ ਅਤੇ ਪੂਰਬੀ ਮਾਲਵਾ ਖੇਤਰਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ |