BIG BREAKING: 17 ਸਾਲਾਂ ਤੋਂ ਜਾਅਲੀ ਸਰਟੀਫਿਕੇਟ ਦੇ ਅਧਾਰ ਤੇ ਨੌਕਰੀ ਕਰਨ ਵਾਲੇ ਲੈਕਚਰਾਰ ਦਾ ਸਰਟੀਫਿਕੇਟ ਰੱਦ

 BIG BREAKING: 17 ਸਾਲਾਂ ਤੋਂ ਜਾਅਲੀ ਸਰਟੀਫਿਕੇਟ ਦੇ ਅਧਾਰ ਤੇ ਨੌਕਰੀ ਕਰਨ ਵਾਲੇ ਲੈਕਚਰਾਰ ਦਾ ਸਰਟੀਫਿਕੇਟ ਰੱਦ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਕਾਰਵਾਈ ਕਰਦੇ ਹੋਏ ਸੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰੀ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੁਖਤਿਆਰ ਸਿੰਘ ਰਾਏ ਸਿੱਖ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਸਿਰਕੀਬੰਦ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਉਸ ਵੱਲੋਂ ਇਸ ਸਰਟੀਫਿਕੇਟ ਦੇ ਅਧਾਰ ਤੇ ਈ.ਟੀ.ਟੀ. ਵਿੱਚ ਦਾਖਲਾ ਲਿਆ ਗਿਆ ਸੀ। ਜ਼ਿਲ੍ਹਾ ਭਲਾਈ ਅਫਸਰ, ਫਿਰੋਜ਼ਪੁਰ ਦੀ ਸਾਲ 2001 ਦੀ ਰਿਪੋਰਟ ਅਨੁਸਾਰ ਉਸ ਦੀ ਜਾਤੀ ਗਲਤ ਹੋਣ ਕਾਰਣ ਈ.ਟੀ.ਟੀ ਦੇ ਚੌਥੇ ਸਮੈਸਟਰ ਦਾ ਰਿਜਲਟ ਰੋਕ ਲਿਆ ਗਿਆ ਤੇ ਐਸ.ਸੀ.ਈ.ਆਰ.ਟੀ ਵੱਲੋਂ ਈ.ਟੀ.ਟੀ ਦਾ ਦਾਖਲਾ ਰੱਦ ਕਰ ਦਿੱਤਾ ਸੀ। ਉਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਮਿਤੀ 6-4-2004 ਰਾਹੀਂ ਉਸ ਨੂੰ ਰਾਹਤ ਨਾ ਦਿੰਦੇ ਹੋਏ, ਰਿਟ ਡਿਸਮਿਸ ਕਰ ਦਿੱਤੀ ਸੀ। ਇਸਦੇ ਬਾਵਜੂਦ ਉਸਨੇ ਸਰੰਡਰ ਨਹੀ ਕੀਤਾ, ਸਗੋਂ ਬੀ.ਐਡ ਕਰਕੇ 2006 ਵਿੱਚ ਇਸ ਸਰਟੀਫਿਕੇਟ ਦੇ ਅਧਾਰ ਤੇ ਪੰਜਾਬੀ ਲੈਕਚਰਾਰ ਦੀ ਨੌਕਰੀ ਹਾਸਲ ਕੀਤੀ।School holiday

SCHOOL HOLIDAYS IN NOVEMBER 2023: ਸਕੂਲਾਂ , ਦਫਤਰਾਂ ਵਿੱਚ ਨਵੰਬਰ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ

SCHOOL HOLIDAYS IN  NOVEMBER  2023:   ਸਕੂਲਾਂ , ਦਫਤਰਾਂ  ਵਿੱਚ ਨਵੰਬਰ ਮਹੀਨੇ ਦੀਆਂ ਛੁੱਟੀਆਂ  SCHOOL HOLIDAYS IN NOVEMBER 2023 ਪਿਆਰੇ ਪਾਠਕੋ ਇਸ ਪੋਸਟ ਵ...

Trends

RECENT UPDATES