BIG BREAKING: ਸਰਕਾਰੀ ਸਕੂਲ ਦੇ ਸਟਾਫ ਰੂਮ ਦੀ ਛੱਤ ਡਿੱਗੀ, 3 ਅਧਿਆਪਕਾਵਾਂ ਲਪੇਟ ਵਿੱਚ ਆਈਆਂ

BIG BREAKING: ਸਰਕਾਰੀ ਸਕੂਲ ਦੇ ਸਟਾਫ ਰੂਮ ਦੀ ਛੱਤ ਡਿੱਗੀ, 3 ਅਧਿਆਪਕਾਵਾਂ ਲਪੇਟ ਵਿੱਚ ਆਈਆਂ 

ਲੁਧਿਆਣਾ, 23 ਅਗਸਤ 


 ਜ਼ਿਲ੍ਹਾ ਲੁਧਿਆਣਾ, ਦੇ ਬੱਦੋਵਾਲ ਦੇ ਸਰਕਾਰੀ ਸਕੂਲ ਦੀ ਇਮਾਰਤ ਦੀ  ਸਟਾਫ ਰੂਮ ਦੀ ਛੱਤ ਡਿੱਗਣ ਕਾਰਨ ਤਿੰਨ ਅਧਿਆਪਕਾਵਾਂ ਲਪੇਟ 'ਚ ਆ ਗਈਆਂ। ਇਹ ਹਾਦਸਾ ਉਦੋਂ ਹੋਇਆ ਜਦੋਂ ਇਮਾਰਤ ਦੀ ਮੁਰੰਮਤ ਕੀਤੀ ਜਾ ਰਹੀ ਸੀ ।



 ਗੰਭੀਰ ਹਾਲਤ 'ਚ ਦੋ ਅਧਿਆਪਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਜਦਕਿ ਤੀਜੀ ਮਲਬੇ ਹੇਠ ਦੱਬੀ ਅਧਿਆਪਕਾਂ ਨੂੰ ਕੱਢਣ ਦੀ ਜੱਦੋ-ਜਹਿਦ ਚੱਲ ਰਹੀ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਬੱਦੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ  ਇਮਾਰਤ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਅੱਜ ਦੁਪਹਿਰ ਸਕੂਲ ਦੇ ਸਟਾਫ ਰੂਮ ਵਿੱਚ ਤਿੰਨ ਅਧਿਆਪਕਾਵਾਂ ਬੈਠੀਆਂ ਸਨ। ਉਸੇ ਸਮੇਂ ਸਟਾਫ ਰੂਮ ਦੀ ਛੱਤ ਡਿੱਗੀ, ਜਿਸ ਕਾਰਨ ਤਿੰਨ ਅਧਿਆਪਕਾਵਾਂ ਮਲਬੇ ਹੇਠ ਦੱਬ ਗਈਆਂ। ਦੋ ਅਧਿਆਪਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ ਗਿਆ ਜਦਕਿ ਤੀਜੀ ਮਲਬੇ ਹੇਠ ਦੱਬੀ ਹੋਈ ਹੈ, ਅਤੇ ਬਾਹਰ ਕੱਢਿਆ ਜਾ ਰਿਹਾ ਹੈ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends