BIG BREAKING: ਰਾਹਤ ਕਾਰਜਾਂ ਦੌਰਾਨ ਸਿੱਖਿਆ ਮੰਤਰੀ ਦੇ ਪੈਰ ਤੇ ਲੜਿਆ ਜ਼ਹਿਰੀਲਾ ਸੱਪ,
ਰੂਪਨਗਰ, ਨੰਗਲ 19 ਅਗਸਤ 2023
ਰਾਹਤ ਕਾਰਜਾਂ ਦੌਰਾਨ ਸਿੱਖਿਆ ਮੰਤਰੀ ਦੇ ਪੈਰ ਤੇ ਲੜਿਆ ਸੀ ਜ਼ਹਿਰੀਲਾ ਸੱਪ ਇਹ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਂਝੀ ਕੀਤੀ। ਉਨ੍ਹਾਂ ਦੀ ਸਿਹਤ ਹੁਣ ਠੀਕ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ
"ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ।
15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।
ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ( READ MORE) ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।
BREAKING NEWS: ਹੜਾਂ ਕਾਰਨ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ, ਪੜ੍ਹੋ ਇਥੇ
PUNJAB KHED MELA 2023; ਇਸ ਲਿੰਕ ਰਾਹੀਂ ਕਰੋ ਰਜਿਸਟ੍ਰੇਸ਼ਨ, ਜਾਣੋ ਪੂਰੀ ਜਾਣਕਾਰੀ
ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ।
ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ।
ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।"
With God's grace, the flood situation in my constituency, Shri Anandpur Sahib, is better now.
During the rescue operations, I was bitten by a venomous snake on the intervening night of 15th Aug, but that didn’t deter my determination to help my people.
With God’s grace and people’s love & blessings, I’m alright now. The effect of the venom is receding and my blood tests have come out normal as well.
Rab Sabna te Meher rakhan 🙏🏻