ਪੌਂਗ ਡੈਮ ਵਿੱਚੋਂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਿਆ
ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਗੀਰਾਂ ਨੂੰ ਮੁਕੇਰੀਆਂ ਪੁੱਲ ਵੱਲ ਨਾ ਜਾਣ ਦੀ ਦਿੱਤੀ ਸਲਾਹ
ਲੋੜ ਪੈਣ ‘ਤੇ ਹੈਲਪ ਲਾਈਨ ਨੰਬਰ 1800 180 1852 ‘ਤੇ ਕਾਲ ਕੀਤੀ ਜਾਵੇ
ਗੁਰਦਾਸਪੁਰ, 15 ਅਗਸਤ ( ) - ਪੌਂਗ ਡੈਮ ਵਿੱਚੋਂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਸਭ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਦਰਿਆ ਬਿਆਸ ਕਿਨਾਰੇ ਦੀ ਵੱਸੋਂ ਨੂੰ ਅਗਾਹ ਕੀਤਾ ਹੈ ਕਿ ਉਹ ਸੁਰੱਖਿਅਤ ਥਾਂਵਾਂ ‘ਤੇ ਚਲੇ ਜਾਣ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਮੁਕੇਰੀਆਂ ਦੇ ਪੁੱਲ ਤੋਂ ਆਵਾਜਾਈ ਨੂੰ ਰੋਕਿਆ ਗਿਆ ਹੈ। ਓਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਹੋਰ ਰਾਹਗੀਰਾਂ ਨੂੰ ਅਪੀਲ ਕੀਤੀ ਹੈ ਕਿ ਦਰਿਆ ਬਿਆਸ ਉੱਪਰ ਬਣੇ ਮੁਕੇਰੀਆਂ ਦੇ ਪੁੱਲ ਵੱਲ ਨਾ ਜਾਣ ਕਿਉਂਕਿ ਪੁੱਲ ਤੋਂ ਟ੍ਰੈਫ਼ਿਕ ਰੋਕੀ ਹੋਣ ਕਾਰਨ ਰਾਹਗੀਰਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁਕੇਰੀਆਂ ਜਾਣ ਵਾਲੇ ਰਾਹਗੀਰ ਦੂਸਰੇ ਰਸਤੇ ਦਾ ਇਸਤੇਮਾਲ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ, ਲੋੜ ਪੈਣ ‘ਤੇ ਹੈਲਪ ਲਾਈਨ ਨੰਬਰ 1800 180 1852 ‘ਤੇ ਕਾਲ ਕੀਤੀ ਜਾ ਸਕਦੀ ਹੈ। ਓਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਤਿਆਰ ਹੈ।