ਬਿਆਸ ਦਰਿਆ ਦੀ ਧੁੱਸੀ ਵਿੱਚ ਪਾੜ ਪੈਣ ਕਾਰਨ ਦਰਿਆ ਨੇੜਲੇ ਪਿੰਡਾਂ ਵਿੱਚ ਪਾਣੀ ਆਉਣ ਦਾ ਖ਼ਤਰਾ ਬਰਕਰਾਰ


ਬਿਆਸ ਦਰਿਆ ਦੀ ਧੁੱਸੀ ਵਿੱਚ ਪਾੜ ਪੈਣ ਕਾਰਨ ਦਰਿਆ ਨੇੜਲੇ ਪਿੰਡਾਂ ਵਿੱਚ ਪਾਣੀ ਆਉਣ ਦਾ ਖ਼ਤਰਾ ਬਰਕਰਾਰ


ਜ਼ਿਲ੍ਹਾ ਪ੍ਰਸ਼ਾਸਨ ਅਤੇ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ


ਡਿਪਟੀ ਕਮਿਸ਼ਨਰ ਨੇ ਪ੍ਰਭਾਵਤ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ `ਤੇ ਜਾਣ ਲਈ ਕਿਹਾ


ਬਿਆਸ ਦਰਿਆ ਦਾ ਪਾਣੀ ਰੋਡ ਉੱਪਰ ਆਉਣ ਕਾਰਨ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਡਾਈਵਰਟ ਕੀਤਾ


ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ


ਗੁਰਦਾਸਪੁਰ, 16 ਅਗਸਤ (Pbjobsoftoday) - ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।



ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ ਹੈ। 


ਬੀਤੀ ਦੇਰ ਰਾਤ ਤੱਕ ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਵਿਖੇ ਪੁਹੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਤੇ ਰਾਹਤ ਟੀਮਾਂ ਬੀਤੇ ਕੱਲ੍ਹ ਤੋਂ ਹੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਅੱਜ ਸਵੇਰ ਤੋਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।


ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਦਰਿਆ ਬਿਆਸ ਦੇ ਪਾਣੀ ਕਾਰਨ ਬਣੇ ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ-ਮੁਕੇਰੀਆਂ ਰੋਡ ਉੱਪਰ ਵੀ ਪਾਣੀ ਆਉਣ ਕਾਰਨ ਅਹਿਤਿਆਤ ਵਜੋਂ ਮੁਕੇਰੀਆਂ ਪੁੱਲ ਨੂੰ ਬੰਦ ਕਰਕੇ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਦੀਨਾਨਗਰ ਹਾਈਵੇ ਵੱਲ ਦੀ ਡਾਈਵਰਟ ਕਰ ਦਿੱਤਾ ਹੈ। 


ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਹੜ੍ਹ ਪ੍ਰਭਾਵਤ ਖੇਤਰ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਸਾਰੀ ਸਥਿਤੀ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਰਾਣਾ ਸ਼ਾਲਾ ਦੇ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਦਾ ਟਾਕਰਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ `ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends