ਵਿੱਤ ਮੰਤਰੀ ਨਾਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜਲਦੀ ਮੀਟਿੰਗ ਕਰਵਾਉਣਗੇ ਮੰਤਰੀ ਗੁਰਮੀਤ ਸਿੰਘ ਖੁਡੀਆਂ

 ਵਿੱਤ ਮੰਤਰੀ ਨਾਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜਲਦੀ ਮੀਟਿੰਗ ਕਰਵਾਉਣਗੇ ਮੰਤਰੀ ਗੁਰਮੀਤ ਸਿੰਘ ਖੁਡੀਆਂ।   


ਲੁਧਿਆਣਾ 31 ਅਗਸਤ  

                   ਸੂਬਾ ਕਨਵੀਨਰ ਸ੍ਰੀ ਜਸਵੀਰ ਸਿੰਘ ਤਲਵਾੜਾ ਵੱਲੋਂ ਸੂਬਾ ਪ੍ਰੈੱਸ ਸਕੱਤਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਥੀ ਜਿਲ੍ਹਾ ਕਨਵੀਨਰ ਹਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੂੰ ਮਿਲੇ । 



ਉਹਨਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਦੇ ਮੁੱਦੇ ਤੇ ਚਰਚਾ ਕੀਤੀ । ਮੰਤਰੀ ਖੁੱਡੀਆਂ ਵੱਲੋਂ ਮੁਲਾਜ਼ਮਾਂ ਦੀ ਮੰਗ ਨਾਲ ਸਹਿਮਤ ਹੁੰਦਿਆਂ ਜਲਦ ਇਸ ਵਾਜਬ ਮੰਗ ਨੂੰ ਪੂਰੀ ਕਰਵਾਉਣ ਦਾ ਯਕੀਨ ਦਿਵਾਇਆ । ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਇਸ ਮਸਲੇ ਤੇ ਉਹ ਵਿੱਤ ਮੰਤਰੀ ਨਾਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜਲਦੀ ਮੀਟਿੰਗ ਕਰਵਾਉਣਗੇ ਤਾਂ ਜੋਂ ਮੁਲਾਜ਼ਮਾਂ ਦੀ ਇਸ ਚਿਰੋਕੋਣੀ ਮੰਗ ਦੀ ਢੁੱਕਵਾਂ ਨਿਪਟਾਰਾ ਹੋ ਸਕੇ । ਇਸ ਮੌਕੇ ਕੁਲਦੀਪ ਸ਼ਰਮਾਂ ਖੁੱਡੀਆਂ , ਗੁਰਪ੍ਰੀਤ ਸਿੰਘ ਢਿੱਲੋਂ , ਚਰਨਜੀਤ ਸਿੰਘ ਲੁਹਾਰਾ , ਅਮਰਦੀਪ ਸਿੰਘ , ਰਾਜਵਿੰਦਰ ਸਿੰਘ ਬਰਾੜ ਆਦਿ ਹਾਜਰ ਸਨ ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends