ਡੀ.ਟੀ.ਐੱਫ. ਵਲੋਂ ਸਰਕਾਰ ਦੁਆਰਾ ਚੁੱਪ-ਚੁਪੀਤੇ ਪ੍ਰਾਇਮਰੀ ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਕਰਨ ਦਾ ਸਖ਼ਤ ਵਿਰੋਧ

 ਡੀ.ਟੀ.ਐੱਫ. ਵਲੋਂ ਸਰਕਾਰ ਦੁਆਰਾ ਚੁੱਪ-ਚੁਪੀਤੇ ਪ੍ਰਾਇਮਰੀ ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਕਰਨ ਦਾ ਸਖ਼ਤ ਵਿਰੋਧ


ਈ-ਪੰਜਾਬ ਪੋਰਟਲ ਉੱਤੇ ਈ.ਟੀ.ਟੀ. ਅਧਿਆਪਕਾਂ ਦੀਆਂ ਘਟਾਈਆਂ ਹਜ਼ਾਰਾਂ ਅਸਾਮੀਆਂ ਦੀ ਮੁੜ ਬਹਾਲੀ ਕੀਤੀ ਜਾਵੇ- ਡੀ.ਟੀ.ਐੱਫ.

ਹਰੇਕ ਜਮਾਤ ਲਈ ਵੱਖਰਾ ਅਧਿਆਪਕ ਦਿੱਤਾ ਜਾਵੇ ਅਤੇ ਹੈੱਡ-ਟੀਚਰ ਦੀ ਅਸਾਮੀ ਨੂੰ ਪ੍ਰਬੰਧਕੀ ਅਸਾਮੀ ਮੰਨਿਆ ਜਾਵੇ- ਡੀ.ਟੀ.ਐੱਫ.

ਅੰਮ੍ਰਿਤਸਰ, 11.08.2023..(): ਪੰਜਾਬ ਸਰਕਾਰ ਨੇ ਪਹਿਲਾਂ ਹੀ ਸਿੱਖਿਆ ਵਿਭਾਗ ਦੇ ਈ-ਪੰਜਾਬ ਪੋਰਟਲ ਉੱਤੋਂ ਚੁੱਪ-ਚੁਪੀਤੇ ਹੀ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਹਜ਼ਾਰਾਂ ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਨੂੰ ਘਟਾ ਦਿੱਤਾ ਸੀ ਜਿਸ ਕਾਰਣ ਪੰਜਾਬ ਦੇ ਕਈ ਪ੍ਰਾਇਮਰੀ ਸਕੂਲ ਅਧਿਆਪਕ ਵਿਹੂਣੇ ਹੋ ਗਏ ਸਨ ਅਤੇ 3265 ਦੇ ਕਰੀਬ ਪ੍ਰਾਇਮਰੀ ਸਕੂਲਾਂ ਵਿੱਚ ਸਿਰਫ਼ ਇੱਕ ਹੀ ਅਧਿਆਪਕ ਰਹਿ ਗਿਆ ਸੀ ਜੋ ਕਿ ਪਿਛਲੇ ਲੱਗਭੱਗ 5 ਸਾਲਾਂ ਤੋਂ ਪ੍ਰਾਇਮਰੀ ਸਕੂਲ ਦੀਆਂ ਕੁੱਲ੍ਹ 7 ਜਮਾਤਾਂ ਨੂੰ ਇਕੱਲਿਆਂ ਹੀ ਸਾਂਭਣ ਦਾ ਸੰਤਾਪ ਹੰਢਾ ਰਿਹਾ ਹੈ। ਪਰ ਸਰਕਾਰ ਅਧਿਆਪਕਾਂ ਦੀ ਘਾਟ ਨਾਲ਼ ਜੂਝ ਰਹੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਨੂੰ ਨਵੇਂ ਅਧਿਆਪਕ ਦੇਣ ਦੀ ਬਜਾਇ ਹੁਣ ਚੁੱਪ-ਚੁਪੀਤੇ ਇਨ੍ਹਾਂ ਸਕੂਲਾਂ ਵਿੱਚ ਪੜ੍ਹਾ ਰਹੇ ਪ੍ਰਾਇਮਰੀ ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਕਰਕੇ ਇਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਹੋਰ ਘਾਟ ਪੈਦਾ ਕਰਨ ਜਾ ਰਹੀ ਹੈ, ਜਿਸਦਾ ਕਿ ਅਧਿਆਪਕ ਜੱਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਨੇ ਸਖ਼ਤ ਵਿਰੋਧ ਜਤਾਇਆ ਹੈ। ਇਸ ਸੰਬੰਧੀ ਆਪਣਾ ਵਿਰੋਧ ਦਰਜ਼ ਕਰਦਿਆਂ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ ਅਤੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਇੰਝ ਪ੍ਰਤੀਤ ਹੁੰਦਾ ਹੈ ਕਿ ਅਜਿਹਾ ਕਰਕੇ ਸਰਕਾਰ ਪ੍ਰਾਇਮਰੀ ਸਿੱਖਿਆ ਦਾ ਖ਼ਾਤਮਾ ਕਰਨ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਇਮਰੀ ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਦੇ ਮਨਸੂਬਿਆਂ ਉੱਤੇ ਤੁਰੰਤ ਵਿਰਾਮ ਲਗਾਇਆ ਜਾਵੇ ਅਤੇ ਈ-ਪੰਜਾਬ ਪੋਰਟਲ ਉੱਤੋਂ ਖ਼ਤਮ ਕੀਤੀਆਂ ਈ.ਟੀ.ਟੀ. ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਨੂੰ ਪੁਨਰ-ਸੁਰਜੀਤ ਕੀਤਾ ਜਾਵੇ, ਪ੍ਰਾਇਮਰੀ ਸਕੂਲਾਂ ਵਿੱਚ ਕੋਠਾਰੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਹਰੇਕ ਜਮਾਤ ਲਈ ਵੱਖਰਾ ਅਧਿਆਪਕ ਦਿੱਤਾ ਜਾਵੇ ਅਤੇ ਅਧਿਆਪਕ ਵਿਦਿਆਰਥੀ ਅਨੁਪਾਤ 1:20 ਕੀਤਾ ਜਾਵੇ, ਪ੍ਰਾਇਮਰੀ ਸਕੂਲਾਂ ਵਿੱਚ ਨਵੀਆਂ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ(ਐੱਲ.ਕੇ.ਜੀ ਅਤੇ ਯੂ.ਕੇ.ਜੀ.) ਜਮਾਤਾਂ ਲਈ ਵੀ ਵੱਖਰੇ ਅਧਿਆਪਕ ਦਿੱਤੇ ਜਾਣ ਅਤੇ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਹਾਈ ਸਕੂਲ ਦੇ ਹੈੱਡਮਾਸਟਰ ਦੀ ਤਰ੍ਹਾਂ ਹੀ ਪ੍ਰਾਇਮਰੀ ਸਕੂਲ ਦੇ ਹੈੱਡ-ਟੀਚਰ ਦੀ ਅਸਾਮੀ ਨੂੰ ਵੀ ਪ੍ਰਬੰਧਕੀ ਅਸਾਮੀ ਮੰਨਿਆ ਜਾਵੇ। ਅਧਿਆਪਕ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਾਇਮਰੀ ਤੋਂ ਮਾਸਟਰ ਕੇਡਰ ਵਿੱਚ ਤਰੱਕੀਆਂ ਵੀ ਹੋਣ ਅਤੇ ਪਹਿਲਾਂ ਤੋਂ ਹੀ ਅਧਿਆਪਕਾਂ ਦੀ ਘਾਟ ਨਾਲ਼ ਜੂਝ ਰਹੇ ਪ੍ਰਾਇਮਰੀ ਸਕੂਲਾਂ ਵਿੱਚ ਰੋਜ਼ਗਾਰ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਬੇਰੋਜ਼ਗਾਰ ਅਧਿਆਪਕਾਂ ਨੂੰ ਪੱਕਾ ਰੋਜ਼ਗਾਰ ਦੇ ਕੇ ਖ਼ਾਤਮੇ ਵੱਲ੍ਹ ਜਾ ਰਹੇ ਪ੍ਰਾਇਮਰੀ ਸਕੂਲਾਂ ਵਿੱਚ ਨਵੀਂ ਰੂਹ ਫੂਕੀ ਜਾਵੇ। ਇਸ ਮੌਕੇ ਡੀ.ਐਮ.ਐਫ. ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਚਰਨਜੀਤ ਸਿੰਘ ਰਜਧਾਨ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਵਿੱਪਨ ਰਿਖੀ, ਕੇਵਲ ਸਿੰਘ, ਡਾਕਟਰ ਗੁਰਦਿਆਲ ਸਿੰਘ, ਪਰਮਿੰਦਰ ਸਿੰਘ ਰਾਜਾਸਾਂਸੀ, ਕੁਲਦੀਪ ਸਿੰਘ ਵਰਨਾਲੀ, ਨਰਿੰਦਰ ਸਿੰਘ ਮੱਲੀਆਂ, ਜਗਦੇਵ ਮੱਲ੍ਹੀ, ਨਰੇਸ਼ ਕੁਮਾਰ, ਰਾਜਵਿੰਦਰ ਸਿੰਘ, ਵਿਸ਼ਾਲ ਕਪੂਰ, ਵਨੀਤ ਸ਼ਰਮਾ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ, ਦੀਪਕ ਕੁਮਾਰ ਆਦਿ ਆਗੂਆਂ ਨੇ ਵਿਰੋਧ ਦਰਜ਼ ਕਰਵਾਉਂਦੀਆਂ ਸਿੱਖਿਆ ਵਿਭਾਗ ਕੋਲੋਂ ਅਜਿਹੇ ਸਿੱਖਿਆ ਵਿਰੋਧੀ ਨੀਤੀਆਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends