“ਖੇਡਾਂ ਵਤਨ ਪੰਜਾਬ ਦੀਆਂ” ਮਸ਼ਾਲ ਮਾਰਚ ਦਾ ਤਰਨ ਤਾਰਨ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ


“ਖੇਡਾਂ ਵਤਨ ਪੰਜਾਬ ਦੀਆਂ” ਮਸ਼ਾਲ ਮਾਰਚ ਦਾ ਤਰਨ ਤਾਰਨ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ

ਸਥਾਨਕ ਉੱਘੇ ਖਿਡਾਰੀ, ਕੋਚ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹੋਏ ਮਸ਼ਾਲ ਮਾਰਚ ‘ਚ ਸ਼ਾਮਿਲ

ਮਸ਼ਾਲ ਮਾਰਚ ਨੂੰ ਅਗਲੇ ਪੜਾਅ ਜ਼ਿਲ੍ਹਾ ਅੰਮ੍ਰਿਤਸਰ ਲਈ ਕੀਤਾ ਗਿਆ ਰਵਾਨਾ

ਤਰਨ ਤਾਰਨ, 23 ਅਗਸਤ :

ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਰਾਜ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਮੰਤਵ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਸ਼ੁਰੂ ਕੀਤੀਆਂ ਗਈਆਂ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਜਾ ਰਹੇ ਮਸ਼ਾਲ ਮਾਰਚ ਦਾ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਦਾਖਲ ਹੋਣ ‘ਤੇ ਹਰੀਕੇ ਪੱਤਣ ਬਾਈਪਾਸ ਨੇੜੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ।



ਇਸ ਮੌਕੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਨੇ ਜ਼ਿਲ੍ਹੇ ਦੇ ਖਿਡਾਰੀਆਂ ਨੂੰ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।ਉਹਨਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ “ਖੇਡਾਂ ਵਤਨ ਪੰਜਾਬ ਦੀਆਂ” ਦੇ ਤਹਿਤ ਕੱਢੇ ਜਾ ਰਹੇ ਮਸ਼ਾਲ ਮਾਰਚ ਦੀ ਸ਼ੁਰੂਆਤ 22 ਅਗਸਤ ਨੂੰ ਜ਼ਿਲ੍ਹਾ ਲੁਧਿਆਣਾ ਤੋਂ ਹੋਈ ਹੈ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ, ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲ੍ਹਾ ਹੈੱਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਇਸ ਉਪਰੰਤ ਮਸ਼ਾਲ ਮਾਰਚ ਨੂੰ ਅੰਮ੍ਰਿਤਸਰ ਜ਼ਿਲ੍ਹੇ ਲਈ ਰਵਾਨਾ ਕੀਤਾ ਗਿਆ ਅਤੇ ਇਹ ਮਸ਼ਾਲ ਮਾਰਚ ਅੰਮ੍ਰਿਤਸਰ ਤੋਂ ਹੋ ਕੇ 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ ਤੇ ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਪਹੁੰਚੇਗੀ।

ਇਸ ਮੌਕੇ ‘ਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ, ਬਲਜੀਤ ਸਿੰਘ ਖੇਡ ਵਿਭਾਗ ਸ੍ਰੀ ਕੁਲਵਿੰਦਰ ਸਿੰਘ ਐਥਲੈਟਿਕਸ ਕੋਚ, ਕੁਲਵਿੰਦਰ ਕੌਰ ਜੂਨੀਅਰ ਜੂਡੋ ਕੋਚ, ਅਮਨਦੀਪ ਕੌਰ ਜੂਨੀਅਰ ਫੈਨਸਿੰਗ ਕੋਚ, ਜਰਮਨਜੀਤ ਸਿੰਘ ਫੁੱਟਬਾਲ ਕੋਚ, ਸੰਦੀਪ ਸਿੰਘ ਕੱਬਡੀ ਕੋਚ, ਗੁਰਜੀਤ ਸਿੰਘ ਕਬੱਡੀ ਕੋਚ, ਕਮਲਪ੍ਰੀਤ ਕੌਰ ਫੈਨਸਿੰਗ ਕੋਚ, ਤੇਜ਼ਪ੍ਰਤਾਪ ਸਿੰਘ ਨੈਸ਼ਨਲ ਖਿਡਾਰੀ, ਰਣਜੀਤ ਸਿੰਘ ਨੈਸ਼ਨਲ ਖਿਡਾਰੀ, ਅਮਾਨਤਜੀਤ ਸਿੰਘ ਨੈਸ਼ਨਲ ਖਿਡਾਰੀ, ਹਰਪ੍ਰੀਤ ਸਿੰਘ ਨੈਸ਼ਨਲ ਖਿਡਾਰੀ ਅਤੇ ਸਰੂਪ ਸਿੰਘ ਕੋਚ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਅਧਿਕਾਰੀ, ਖਿਡਾਰੀ, ਕੋਚ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

--------

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends