ਈਟੀਯੂ ਪੰਜਾਬ (ਰਜਿ.) ਸਰਕਾਰ ਦੀ ਰੈਸ਼ਨੇਲਾਈਜੇਸ਼ਨ ਨੀਤੀ ਦਾ ਸਖ਼ਤ ਵਿਰੋਧ ਕਰੇਗੀ - ਪਨੂੰ ,ਲਹੌਰੀਆ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਰੈਸ਼ਨੇਲਾਈਜੇਸ਼ਨ ਨੀਤੀ ਦਾ ਈਟੀਯੂ ਪੰਜਾਬ ਸਖ਼ਤ ਵਿਰੋਧ ਕਰੇਗੀ । ਲਹੌਰੀਆ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਮੰਗਾਂ / ਮੁਸ਼ਕਿਲਾਂ ਲਈ ਜਲਦੀ ਹੀ ਸਿੱਖਿਆਂ ਮੰਤਰੀ ਤੇ ਸਿੱਖਿਆਂ ਵਿਭਾਗ ਦੀ ਅਫ਼ਸਰ ਸ਼ਾਹੀ ਨਾਲ ਮੀਟਿੰਗ ਕੀਤੀ ਜਾਵੇਗੀ । ਲਹੌਰੀਆ ਨੇ ਦੱਸਿਆ ਕਿ ਇਹਨਾਂ ਮੰਗਾਂ ਵਿੱਚ ਪ੍ਰਮੋਸ਼ਨਾਂ , ਰੈਸ਼ਨੇਲਾਈਜੇਸ਼ਨ , ਬੀਐਲਓ ਡਿਊਟੀਆਂ , ਵਿੱਤੀ ਮੰਗਾਂ ਤੇ ਹੋਰ ਮੁੱਦਿਆਂ ਨੂੰ ਮੀਟਿੰਗ ਵਿੱਚ ਉਬਾਰਿਆ ਜਾਵੇਗਾ ।
ਲਹੌਰੀਆ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਤਿੱਖਾਂ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਰਵੀ ਵਾਹੀ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜ਼ਰ ਸਨ ।