ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ

 ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ 


ਪਾਵਰਕੌਮ ਵੱਲੋਂ ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦੀ ਮਿਆਦ 24 ਨਵੰਬਰ ਤੱਕ ਵਧਾਈ: ਹਰਭਜਨ ਸਿੰਘ ਈ਼.ਟੀ਼.ਉ.


ਚੰਡੀਗੜ੍ਹ, 25 ਅਗਸਤ 


ਸ੍ਰੀ ਹਰਭਜਨ ਸਿੰਘ ਈ.ਟੀ.ਉ. ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 25 ਮਈ ਤੋਂ ਸ਼ੁਰੂ ਕੀਤੀ ਯੁਕਮੁਸ਼ਤ ਨਿਬੇੜਾ ਸਕੀਮ (ਉ.ਟੀ.ਐਸ) ਦੀ ਮਿਆਦ ਨੂੰ 24 ਨਵੰਬਰ ,2023 ਤਕ ਵਧਾ ਦਿੱਤਾ ਹੈ! ਉਨ੍ਹਾਂ ਦਸਿਆ ਕਿ ਇਹ ਸਕੀਮ ਵਿੱਚ ਹਰ ਵਰਗ ਦੇ ਬਿਜਲੀ ਖਪਤਕਾਰਾਂ (ਏ.ਪੀ. ਖਪਤਕਾਰਾਂ) ਨੂੰ ਛੱਡ ਕੇ ਲਈ ਜਾਰੀ ਰਹੇਗੀ।


ਬਿਜਲੀ ਮੰਤਰੀ ਨੇ ਕਿਹਾ ਕਿ ਇਸ ਓ ਟੀ.ਐਸ ਸਕੀਮ‌ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ਉਤੇ ਵਿਆਜ 9 ਫੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ ਜਦੋਂ ਕਿ ਪਹਿਲਾਂ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਲੇਟ ਅਦਾਇਗੀ ਉਤੇ 18 ਫੀਸਦੀ ਕੰਪਾਉਂਡਿਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਕੇਵਲ ਛੇ ਮਹੀਨਿਆਂ ਲਈ ਹੀ ਲਏ ਜਾਣਗੇ।


 


ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਵਿੱਚ ਖਪਤਕਾਰ ਵੱਲੋਂ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦੋਂ ਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ।


 


ਉਨ੍ਹਾਂ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends