BREAKING NEWS: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਾਈਕੋਰਟ ਦਾ ਨੋਟਿਸ, ਅਦਾਲਤ ਦੇ ਹੁਕਮਾਂ ਨੂੰ ਨਾਂ ਮੰਨਣ ਦਾ ਆਰੋਪ

BREAKING NEWS: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਾਈਕੋਰਟ ਦਾ ਨੋਟਿਸ, ਅਦਾਲਤ ਦੇ ਹੁਕਮਾਂ ਨੂੰ ਨਾਂ ਮੰਨਣ ਦਾ ਆਰੋਪ 


ਚੰਡੀਗੜ੍ਹ, 10 ਅਗਸਤ 2023

ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਪ੍ਰਿਯਾਂਕ ਭਾਰਤੀ ਨੂੰ ਹਾਈਕੋਰਟ ਵਲੋਂ  ਜਾਣਬੁੱਝ ਕੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਮਾਣਹਾਨੀ ਦੇ ਨੋਟਿਸ ਜਾਰੀ ਕੀਤੇ ਹਨ।



ਕਿਉਂ ਜਾਰੀ ਹੋਇਆ ਨੋਟਿਸ 

ਇਹ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 20 ਅਪ੍ਰੈਲ, 2023 ਨੂੰ ਜਾਰੀ ਹੁਕਮਾਂ ਦੀ ਜਾਣਬੁੱਝ ਕੇ ਪਾਲਣਾ ਨਾ ਕਰਨ ਲਈ ਜਾਰੀ ਕੀਤਾ ਗਿਆ ਹੈ। ਪਟੀਸ਼ਨਕਰਤਾਵਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਉਨ੍ਹਾਂ ਦੀ ਤਨਖ਼ਾਹ ਦਾ ਭੁਗਤਾਨ ਕਰਨ ਲਈ ਵੀ ਕਿਹਾ ਗਿਆ ਸੀ।

ਕੀ ਹੈ ਮਾਮਲਾ 

 ਮੀਡੀਆ ਰਿਪੋਰਟਾਂ ਅਨੁਸਾਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ (ਸੰਗਰੂਰ) ਦੇ ਸਟਾਫ਼ ਮੈਂਬਰ ਅਜੀਤ ਸਿੰਘ ਅਤੇ ਬਾਬਾ ਹੀਰਾ ਸਿੰਘ ਭੱਠਲ ਵੱਲੋਂ ਪਟੀਸ਼ਨ ਫਾਇਲ ਕੀਤੀ ਗਈ ਸੀ ਅਤੇ   ਆਰੋਪ ਲਗਾਏ ਗਏ ਕਿ ਸਿਖਿਆ ਮੰਤਰੀ ਸਟਾਫ਼ ਦੀਆਂ ਮੀਟਿੰਗਾਂ ਬੁਲਾ ਰਹੇ ਹਨ ਅਤੇ ਇਨ੍ਹਾਂ ਵਿੱਚ ਤਕਨੀਕੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵੀ ਸ਼ਾਮਲ ਹਨ ਪਰ ਨਾ ਤਾਂ ਉਨ੍ਹਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੇ ਹੁਕਮ ਦਿੱਤੇ ਅਤੇ ਨਾ ਹੀ ਪ੍ਰਮੁੱਖ ਸਕੱਤਰ ਤੇ ਵਧੀਕ ਡਾਇਰੈਕਟਰ ਵੱਲੋਂ ਕੋਈ ਨੋਟਿਸ ਲਿਆ ਗਿਆ। 


ਹਾਈਕੋਰਟ ਨੇ ਇਸ ਮਾਮਲੇ 'ਚ ਦਾਇਰ ਪਟੀਸ਼ਨ 'ਤੇ 15 ਦਸੰਬਰ 2019 ਤੋਂ ਇਕ ਮਹੀਨੇ ਦੇ ਅੰਦਰ ਉਸਦੀ ਤਨਖਾਹ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀ ਤਨਖਾਹ ਨਹੀਂ ਦਿੱਤੀ ਗਈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends