BREAKING NEWS: ਹੜਾਂ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਜ਼ਿਲੇ ਵਿੱਚ ਅਗਲੇ ਹੁਕਮਾਂ ਤੱਕ ਛੁੱਟੀਆਂ
ਗੁਰਦਾਸਪੁਰ, 16 ਅਗਸਤ 2023
ਹੜ ਦੀ ਸਥਿਤੀ ਨੂੰ ਮੁਖ ਰਖਦੇ ਹੋਏ ਸਕੂਲ ਬੰਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ( ਸੈ ਸਿ) ਵੱਲੋਂ ਜਾਰੀ ਕੀਤੇ ਗਏ ਹਨ। (PBJOBSOFTODAY)
ਜਾਰੀ ਕੀਤੇ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਬਿਆਸ ਦਰਿਆ ਦੇ ਨਾਲ ਲਗਦੇ ਸਕੂਲਾਂ ਵਿਖੇ ਹੜ ਦਾ ਪਾਈ ਆਉਣ ਕਾਰਨ ਮਾਨਯੋਗ ਡਿਪਟੀ ਕਮਿਸ਼ਨਰ ਵੱਲੋਂ ਮਿਲੇ ਹੁਕਮਾਂ ਦੀ ਪਾਲਣਾ ਹਿੱਤ ਆਪ ਦੇ ਸਕੂਲ ਵਿਖੇ ਸਥਿਤੀ ਠੀਕ ਹੋਣ ਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ । ਇਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਲਿਖਿਆ ਗਿਆ ਹੈ।