Earthquake of Magnitude:5.8, Occurred on 05-08-2023, 21:31:48 IST, Lat: 36.38 & Long: 70.77, Depth: 181 Km ,Location: Hindu Kush.
ਪੰਜਾਬ ਸਮੇਤ ਚੰਡੀਗੜ੍ਹ ਵਿਚ ਭੂਚਾਲ ਦੇ ਝਟਕੇ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਭੂਚਾਲ ਰਾਤ ਕਰੀਬ 9:35 ਮਿੰਟ ਤੇ ਆਇਆ।ਦਿੱਲੀ ਐਨਸੀਆਰ ਵਿੱਚ ਭੂਚਾਲ ਆਇਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.8 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਹ ਭੂਚਾਲ ਰਾਤ 9.31 ਵਜੇ ਆਇਆ। ਇਸਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂਕੁਸ਼ ਵਿੱਚ ਸੀ। ਇਸ ਭੂਚਾਲ ਦੇ ਝਟਕੇ ਭਾਰਤ ਸਮੇਤ ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਕਈ ਹਿੱਸਿਆਂ 'ਚ ਮਹਿਸੂਸ ਕੀਤੇ ਗਏ ਹਨ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।