FAZILKA KHEDAN WATAN PUNJAB DIYAN 2023:6 ਸਤੰਬਰ ਤੋਂ 10 ਸਤੰਬਰ 2023 ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿਖੇ ਕਰਵਾਈਆਂ ਜਾਣੀਆਂ ਬਲਾਕ ਪੱਧਰੀ ਖੇਡਾਂ-ਡਿਪਟੀ ਕਮਿਸ਼ਨਰ

 ਖੇਡਾਂ ਵਤਨ ਪੰਜਾਬ ਦੀਆਂ’2023

6 ਸਤੰਬਰ ਤੋਂ 10 ਸਤੰਬਰ 2023 ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿਖੇ ਕਰਵਾਈਆਂ ਜਾਣੀਆਂ ਬਲਾਕ ਪੱਧਰੀ ਖੇਡਾਂ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਖੇਡਾਂ ਦੀਆਂ ਤਿਆਰੀਆਂ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼

ਬਲਾਕ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ 28 ਅਗਸਤ ਤੱਕ ਪੋਰਟਲ ‘ਤੇ ਰਜਿਸਟਰ ਕਰਨ ਖਿਡਾਰੀ

ਫਾਜ਼ਿਲਕਾ 24 ਅਗਸਤ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਸੂਬੇ ਦੇ ਨੋਜਵਾਨਾਂ ਨੂੰ ਖੇਡਾਂ ਖੇਡਣ ਵੱਲ ਪ੍ਰੇਰਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਸਨ ਜਿਸ ਵਿਚ ਨੋਜਵਾਨਾ ਵੱਲੋਂ ਕਾਫੀ ਗਿਣਤੀ ਵਿਚ ਭਾਗ ਲਿਆ ਗਿਆ ਤੇ ਇਹ ਖੇਡਾਂ ਕਾਫੀ ਸਫਲਤਾਪੂਰਵਕ ਰਹੀਆਂ ਸਨ ਜਿਸ ਸਦਕਾ ਹੁਣ ਇਸਦਾ ਦੂਸਰਾ ਫੇਸ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਬਲਾਕ ਪੱਧਰੀ ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀ 28 ਅਗਸਤ 2023 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।



ਇਸ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਕਰਵਾਈਆਂ ਜਾਣ ਵਾਲੀਆਂ ਖੇਡਾਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਫਾਜਿਲਕਾ ਅਤੇ ਖੇਡ ਵਿਭਾਗ ਵੱਲੋਂ 6 ਸਤੰਬਰ 2023 ਤੋਂ 10 ਸਤੰਬਰ 2023 ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਲਾਕ ਫਾਜਿਲਕਾ (ਖੇਡ ਸਟੇਡੀਅਮ ਫਾਜਿਲਕਾ), ਬਲਾਕ ਜਲਾਲਾਬਾਦ (ਪੱ) (ਖੇਡ ਸਟੇਡੀਅਮ ਜਲਾਲਾਬਾਦ), ਬਲਾਕ ਅਰਨੀਵਾਲਾ (ਡੱਬਵਾਲੀ ਕਲਾਂ), ਬਲਾਕ ਅਬੋਹਰ (ਪਿੰਡ ਬਹਾਵਵਾਲਾ) ਅਤੇ ਬਲਾਕ ਖੂਈਆਂ-ਸਰਵਰ (ਵਰਿਆਮ-ਖੇੜਾ) ਵਿਖੇ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਲਈ ਸ਼ਲਾਘਾਯੋਗ ਉਪਰਾਲਾ ਕਰਦਿਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੋਜਵਾਨ ਪੀੜ੍ਹੀ ਆਪਣੇ ਆਪ ਨੂੰ ਤੰਦਰੁਸਤ ਰੱਖਣ ਅਤੇ ਚੰਗੇ ਰਸਤਿਆਂ ਵੱਲ ਚੱਲਣ।

ਡਿਪਟੀ ਕਮਿਸ਼ਨਰ ਨੇ ਖੇਡਾਂ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ‘ ਸੀਜ਼ਨ-2 ਨੂੰ ਸਫ਼ਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ, ਪਖਾਨੇ ਅਤੇ ਹੋਰ ਸਾਰੇ ਹੀ ਲੋੜੀਂਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ।

ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀ ਰਜਿਸਟ੍ਰੇਸ਼ਨ ਲਈ ਦਿੱਤੇ ਗਏ ਲਿੰਕ www.khendanwatanpunjabdia.com ਤੇ ਰਜਿਸਟਰ ਕਰਨ ਅਤੇ ਆਪਣੇ ਭਵਿੱਖ ਨੂੰ ਖੇਡਾਂ ਨਾਲ ਜੋੜਦਿਆਂ ਸੁਨਿਹਰੀ ਬਣਾਉਣ। ਉਨ੍ਹਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟਰੇਸ਼ਨ ਕਰਨ ਦੀ ਅਪੀਲ ਕੀਤੀ ਤਾਂ ਜੋ ਖਿਡਾਰੀ ਆਪਣੇ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ,, ਐਸ.ਪੀ. ਮੋਹਨ ਲਾਲ, ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਸਿੰਘ ਬੱਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜੂ ਸੇਠੀ, ਨਗਰ ਕੌਂਸਲ ਤੋਂ ਜਗਦੀਪ ਅਰੋੜਾ, ਖੇਡ ਵਿਭਾਗ ਤੋਂ ਜਤਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

💐🌿Follow us for latest updates 👇👇👇

Featured post

PATIALA MUNICIPAL CORPORATION JOBS 2025: ਮਿਉਂਸੀਪਲ ਕਾਰਪੋਰੇਸ਼ਨ ਵੱਲੋਂ Dog Catcher/ Sweeper ਸਮੇਤ ਵੱਖ ਵੱਖ ਅਸਾਮੀਆਂ ਤੇ ਭਰਤੀ

Municipal Corporation Patiala Recruitment 2025 - Apply for Veterinary, Paravet, Sweeper Jobs Municipal Corpora...

RECENT UPDATES

Trends