ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ। ਸਮਾਰੋਹ ਵਿਚ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਬੀ.ਐਸ.ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ।
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸ੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ‘ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆਂ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ।
ਇਸ ਤੋਂ ਪਹਿਲਾਂ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।