ਫਲੱਡ ਸੀਜ਼ਨ 2023 ਦੌਰਾਨ ਭਾਖੜਾ ਡੈਮ ਦੇ ਜਲਸਤਰ ਵਿੱਚ ਹੋ ਰਹੇ ਵਾਧੇ ਕਾਰਨ ਭਾਖੜਾ ਡੈਮ ਤੋਂ ਸੀਮਤ ਮਾਤਰਾ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦਾ ਖਦਸ਼ਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਜਿਲ੍ਹਾ ਕਮਿਸ਼ਨਰ ਵੱਲੋਂ ਅਪੀਲ ਕੀਤੀ ਗਈ ਹੈ ਕਿ ਦਰਿਆ ਦੇ ਕਿਨਾਰੇ ਵਸੇ ਹੋਏ ਪਿੰਡਾਂ ਦੇ ਲੋਕ ਸੁਚੇਤ ਰਹਿਣ, ਧੁੱਸੀ ਤੋਂ ਦਰਿਆ ਵੱਲ ਕਿਸ ਵੀ ਮਕਸਦ ਲਈ ਜਾਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਪਹਿਲਾਂ ਹੀ ਬਚਾਉ ਕੀਤਾ ਜਾ ਸਕੇ।
ਇਸ ਦੇ ਨਾਲ ਦਰਿਆ ਨਾਲ ਲਗਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਜਾਗਰੂਕ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ।