GOOD NEWS: ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੀ 200 ਰੁਪਏ ਦੀ ਕਟੌਤੀ

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕੀਤੀ ਹੈ। ਇਸ ਨਾਲ ਹੁਣ ਦਿੱਲੀ 'ਚ ਕੀਮਤ 1103 ਰੁਪਏ ਤੋਂ ਘੱਟ ਕੇ 903 ਰੁਪਏ,  ਜੈਪੁਰ 'ਚ 906 ਰੁਪਏ 'ਤੇ ਆ ਗਈ ਹੈ। ਨਵੀਂ ਕੀਮਤ 30 ਅਗਸਤ ਯਾਨੀ ਰਕਸ਼ਾ ਬੰਧਨ ਵਾਲੇ ਦਿਨ ਤੋਂ ਲਾਗੂ ਹੋਵੇਗੀ।



ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਓਨਮ ਅਤੇ ਰਕਸ਼ਾ ਬੰਧਨ ਦੇ ਤਿਉਹਾਰ 'ਤੇ ਕੀਮਤਾਂ ਘਟਾ ਕੇ ਭੈਣਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੇਸ਼ ਦੇ 33 ਕਰੋੜ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਫੈਸਲੇ ਨਾਲ ਵਿੱਤੀ ਸਾਲ 2023-24 'ਚ ਸਰਕਾਰ 'ਤੇ 7,680 ਕਰੋੜ ਰੁਪਏ ਦਾ ਬੋਝ ਪਵੇਗਾ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ 75 ਲੱਖ ਨਵੇਂ ਉੱਜਵਲਾ ਕੁਨੈਕਸ਼ਨ ਵੰਡੇਗੀ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends