JOBS IN LUDHIANA : ਡੀ.ਬੀ.ਈ.ਈ. ਵਲੋਂ ਭਲਕੇ ਪਹਿਲੀ ਸਤੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

 *ਡੀ.ਬੀ.ਈ.ਈ. ਵਲੋਂ ਭਲਕੇ ਪਹਿਲੀ ਸਤੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ*

ਲੁਧਿਆਣਾ, 31 ਅਗਸਤ (000) - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 01 ਸਤੰਬਰ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।



ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਸ਼ੁਕਰਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਸਨਰਾਈਜ ਪਾਵਰ, ਟੀਚ ਆਨ ਲੀਡ, ਸੱਤਿਆ ਮਾਈਕਰੋ ਫਾਇਨਾਂਸ, ਐਚ.ਡੀ. ਫਾਇਨਾਂਸ, ਰੀਬੇਬਲ ਕੰਸਲਟੈਂਸੀ, ਵਾਸਟ ਲਿੰਕਰ ਅਤੇ ਈਸਟਰਨ ਓਕਸ ਆਦਿ ਸ਼ਾਮਲ ਹਨ।

ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ (ਸਾਰੇ ਟਰੇਡ), ਡਿਪਲੋੋਮਾ ਹੋੋਲਡਰ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਹੋੋਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਣ।

ਡੀ.ਬੀ.ਈ.ਈ. ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਦੱਸਿਆ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 'ਤੇ ਵੀ ਸੰਪਰਕ ਕਰ ਸਕਦਾ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends