ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਕੀਤੀ ਜਿ਼ਲ੍ਹੇ ਵਿਚ ਰਸ਼ਮੀ ਸ਼ੁਰੂਆਤ
· ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖ਼ਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਰਕਾਰੀ ਮਾਲੀਏ ਦੀ ਉਗਰਾਹੀ ਨੂੰ ਵਧਾਉਣਾ — ਡਾ: ਸੇਨੂ ਦੁੱਗਲ
· ਖਪਤਕਾਰ ਕੋਈ ਵੀ ਸਮਾਨ ਖ਼ਰੀਦਣ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ
ਫਾਜਿ਼ਲਕਾ, 1 ਸਤੰਬਰ :
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਅਤੇ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜਿਲ਼੍ਹੇ ਵਿਚ ਐਪ ਦੀ ਰਸਮੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਆਪਣੇ ਦਫ਼ਤਰ ਵਿਖੇੇ ਕੀਤੀ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਤੇ ਆਬਕਾਰੀ ਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੀ ਰਹਿਨੁਮਾਈ ਵਿਚ ਵਿਭਾਗ ਨੇ ਟੈਕਸ ਉਗਰਾਹੀ ਵਧਾਉਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਹੈ । ਐਪ ਲਾਂਚ ਕਰਨ ਦਾ ਮਕਸਦ ਆਮ ਵਿਅਕਤੀ ਨੂੰ ਖ਼ਰੀਦ ਕਰਨ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਕੇ ਸਰਕਾਰੀ ਮਾਲੀਏ ਦੀ ਉਗਰਾਹੀ ਵਧਾਉਣਾ ਵੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਐਪ ਹਰ ਇਕ ਦੇ ਫੋਨ ਵਿਚ ਹੋਵੇ ਅਤੇ ਜਦੋਂ ਵੀ ਕੋਈ ਖਰੀਦਦਕਾਰੀ ਕਰੋ ਤਾਂ ਪੱਕਾ ਬਿੱਲ ਲੈ ਕੇ ਇਸ ਐਪ ਤੇ ਅਪਲੋਡ ਕਰਕੇ ਜਿੰਮੇਵਾਰੀ ਨਾਗਰਿਕ ਬਣਨ ਦੇ ਨਾਲ ਨਾਲ ਇਨਾਮ ਜਿੱਤਣ ਦਾ ਮੌਕਾ ਵੀ ਪਾਓ।ਉਨ੍ਹਾਂ ਨੇ ਦੱਸਿਆ ਕਿ ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਯੋਗ ਰਕਮ ਦੇ ਪੰਜ ਗੁਣਾਂ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਹਰੇਕ ਜ਼ਿਲ੍ਹੇ ਵਿਚ ਹਰ ਮਹੀਨੇ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣੇ ਹਨ ਅਤੇ ਯੋਗ ਬਿੱਲ ਦੀ ਰਕਮ ਘੱਟ ਤੋਂ ਘੱਟ 200 ਰੁਪਏ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉੱਤੇ ਪਾਈ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਦੇ ਰਾਹੀਂ ਸੂਚਿਤ ਕੀਤਾ ਜਾਵੇਗਾ। ਹਰੇਕ ਮਹੀਨੇ ਸੂਬੇ ਵਿੱਚ 290 ਲੱਕੀ ਡਰਾਅ 7 ਤਰੀਕ ਨੂੰ ਕੱਢੇ ਜਾਣਗੇ । ਉਨ੍ਹਾਂ ਜਿ਼ਲ੍ਹਾ ਨਿਵਾਸੀਆਂ ਨੂੰ ਮੇਰਾ ਬਿੱਲ’ ਐਪ ਐਂਡਰਾਇਡ ਫ਼ੋਨ ਲਈ ਗੂਗਲ ਪਲੇਅ ਸਟੋਰ ਅਤੇ ਐਪਲ ਲਈ ਐਪ ਸਟੋਰ ਤੋਂ ਡਾਊਨਲੋਡ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ।
ਉਨ੍ਹਾਂ ਹੋਰ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ—ਨਾਲ ਬਿਜ਼ਨਸ—ਟੂ—ਬਿਜ਼ਨਸ ਦੇ ਲੈਣ—ਦੇਣ ਦੇ ਵਿਕਰੀ ਬਿੱਲ ਇਸ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।
ਇਸ ਮੌਕੇ ਏਈਟੀਸੀ ਫਾਜਿ਼ਲਕਾ ਸ੍ਰੀ ਇੰਦਰਪਾਲ ਸਿੰਘ ਬਜਾਰ ਨੇ ਦੱਸਿਆ ਕਿ ਵੱਖ ਵੱਖ ਮਾਧਿਅਮ ਅਤੇ ਵਿੱਦਿਅਕ ਅਦਾਰਿਆਂ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਇਸ ਸਕੀਮ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਸਕੀਮ ਜਰੀਏ ਸਰਕਾਰ ਦੀ ਟੈਕਸ ਉਗਜਹੀਪ ਵਧ ਸਕੇ ਅਤੇ ਸਰਕਾਰ ਦੇ ਰੈਵੀਨਿਊ ਵਿੱਚ ਇਜ਼ਾਫਾ ਹੋ ਸਕੇ । ਇਸ ਮੌਕੇ ਇੰਸਪੈਕਟਰ ਆਬਕਾਰੀ ਅਤੇ ਕਰ ਵਿਭਾਗ ਸ੍ਰੀ ਵਿਕਾਸ ਸਵਾਮੀ ਤੋਂ ਇਲਾਵਾ ਅਮਿਤ ਚਰਾਇਆ, ਹਰੀਸ਼ ਚੌਧਰੀ, ਜਗਦੀਸ਼ ਕੰਬੋਜ਼ ਤੇ ਵਿਭਾਗ ਦਾ ਸਟਾਫ ਹਾਜਰ ਸੀ।
MERA BILL APP: ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ, ਇਥੇ ਕਰੋ ਡਾਊਨਲੋਡ
ਚੰਡੀਗੜ੍ਹ, 1 ਸਤੰਬਰ 2023
ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ ਤਾਂ ਕਿ ਸੂਬੇ ਵਿਚ ਮਾਲੀਏ ਦੀ ਉਗਰਾਹੀ ਵਧਾਈ ਜਾ ਸਕੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ।
Download and register on 'Mera Bill' app from Google Play Store and iOS App Store
The minimum value of the bill should be Rs.200/
You can upload the bill of registered
dealer and unregistered dealer under the GST
A lucky draw will be drawn on the 7th of the next month from the uploaded bills
Sale bills of petroleum products and liquor are not eligible for draw