MOGA KHEDAN WATAN PUNJAB DIYAN 2023: ਖਿਡਾਰੀਆਂ ਵਿੱਚ ਨਵਾਂ ਜ਼ੋਸ਼ ਭਰਨ ਵਿੱਚ ਸਫ਼ਲ ਰਹੀ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੀ ਮਸ਼ਾਲ

 ਖਿਡਾਰੀਆਂ ਵਿੱਚ ਨਵਾਂ ਜ਼ੋਸ਼ ਭਰਨ ਵਿੱਚ ਸਫ਼ਲ ਰਹੀ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੀ ਮਸ਼ਾਲ

 ਮਿਸ਼ਾਲ ਮਾਰਚ ਦੀ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਗੀ

ਮੋਗਾ, 23 ਅਗਸਤ

ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਕੱਲ੍ਹ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ ਸੀ। ਜਿਸ ਦਾ ਅਜੀਤਵਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ।ਅੱਜ ਇਹ ਮਿਸ਼ਾਲ ਯਾਤਰਾ ਸਵੇਰੇ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਹੋ ਗਈ। ਇਹ ਮਿਸ਼ਾਲ ਯਾਤਰਾ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਦੇ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਵਿੱਚ ਭਾਗ ਲੈਣ ਲਈ ਨਵਾਂ ਜ਼ੋਸ਼ ਭਰਨ ਵਿੱਚ ਸਫ਼ਲ ਰਹੀ।


 

ਇਸ ਯਾਤਰਾ ਨੂੰ ਰਵਾਨਾ ਕਰਨ ਵੇਲੇ ਚੇਅਰਮੈਨ ਮਾਰਕਿਟ ਕਮੇਟੀ ਹਰਜਿੰਦਰ ਸਿੰਘ ਰੋਡੇ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ, ਖੇਡ ਪ੍ਰੇਮੀ ਸ੍ਰ ਜਸਬੀਰ ਸਿੰਘ ਗਿੱਲ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਬੀਤੇ ਦਿਨੀਂ ਲੁਧਿਆਣਾ ਤੋਂ ਹੋਈ ਸੀ।ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋ ਰਹੇ ਹਨ।

ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਉਹਨਾਂ ਦੱਸਿਆ ਕਿ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੂੰ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends