ONLINE QUIZ COMPETITION BY CEO RESULT: ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲੇ ਦਾ ਨਤੀਜਾ ਐਲਾਨਿਆ


ONLINE QUIZ COMPETITION BY CEO RESULT: ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕੁਇਜ਼ ਮੁਕਾਬਲੇ ਦਾ ਨਤੀਜਾ, ਦੇਖੋ ਇਥੇ 

15 ਅਗਸਤ, 2023 ਨੂੰ ਕਰਵਾਏ ਗਏ ਆਨਲਾਈਨ ਕੁਇਜ਼ ਮੁਕਾਬਲੇ ਦਾ ਨਤੀਜਾ ਅੱਜ 22 ਅਗਸਤ ਨੂੰ ਐਲਾਨਿਆ ਗਿਆ । ਇਹ ਨਤੀਜਾ ਮੁੱਖ ਚੋਣ ਅਫਸਰ ਪੰਜਾਬ ਵਲੋਂ ਦੁਪਹਿਰ 3 ਵਜੇ ਐਲਾਨਿਆ ਗਿਆ। ਨਤੀਜਾ ਚੈਕ ਕਰਨ ਲਈ ਲਿੰਕ ਇਥੇ ਕਲਿੱਕ ਕਰੋ 





ALSO READ: 

*15 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਸਮਰਪਿਤ 12 ਵਜੇ ਹੋਵੇਗਾ ਆਨਲਾਈਨ ਕੁਇਜ਼ ਮੁਕਾਬਲਾ : ਜ਼ਿਲ੍ਹਾ ਚੋਣ ਅਫ਼ਸਰ*




- ਭਾਰਤ ਦੀ ਆਜ਼ਾਦੀ, ਸੰਵਿਧਾਨ ਤੇ ਚੋਣ ਕਮਿਸ਼ਨ ਨਾਲ ਸਬੰਧਤ ਪੁੱਛੇ ਜਾਣਗੇ ਸਵਾਲ


- ਮੁਕਾਬਲੇ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ 

***


            ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਇਸਦੀ ਸਹੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ 15 ਅਗਸਤ ਆਜ਼ਾਦੀ ਦਿਵਸ ਵਾਲੇ ਦਿਨ ਦੁਪਹਿਰ 12 ਵਜੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਜਾਣਾ ਹੈ। ਇਸ ਕੁਇਜ਼ ਮੁਕਾਬਲੇ ਵਿੱਚ ਕੁੱਲ 50 ਸਵਾਲ ਪੁੱਛੇ ਜਾਣਗੇ ਅਤੇ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।ਕੁਇਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਨਾ ਹੋਵੇਗਾ, 30 ਮਿੰਟ ਤੋਂ ਬਾਅਦ ਕੁਇਜ ਨੂੰ ਜਮ੍ਹਾਂ ਨਹੀਂ ਕੀਤਾ ਜਾ ਸਕੇਗਾ। ਇਸ ਦੀ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧਿਮਾਨ, ਆਈ.ਏ.ਐਸ. ਨੇ ਦਿੱਤੀ। 

ਉਨਾਂ ਕਿਹਾ ਕਿ ਇਹ ਕੁਇਜ਼ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਹੋਵੇਗਾ। ਜਿਸ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਪਹਿਲੇ ਨੰਬਰ ਉੱਤੇ ਜੇਤੂ ਰਹਿਣ ਵਾਲੇ ਨੂੰ 1500 ਰੁਪਏ, ਦੂਸਰੇ ਨੰਬਰ ਉੱਪਰ ਜੇਤੂ ਰਹਿਣ ਵਾਲੇ ਨੂੰ 1200 ਰੁਪਏ ਅਤੇ ਤੀਜੇ ਨੰਬਰ ਉੱਪਰ ਜੇਤੂ ਰਹਿਣ ਵਾਲੇ ਨੂੰ 1000 ਰੁਪਏ ਦਾ ਇਨਾਮ ਅਤੇ ਪ੍ਰਮਾਣ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ Facebook page https://www.facebook.com/TheCEOPunjab?mibextid=ZbWKwL ਅਤੇ Twitter page @TheCEOPunjab 'ਤੇ ਕੁਇਜ਼ ਦਾ ਲਿੰਕ ਸਵੇਰੇ 11:50 ਵਜੇ ਸਾਂਝਾ ਕੀਤਾ ਜਾਵੇਗਾ। ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।

LINK FOR QUIZ CLICK HERE 

ONLINE QUIZ COMPETITION BY CHIEF ELECTION OFFICER : 

ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ।Facebook ਅਤੇ Twitter 'ਤੇ ਕੁਇਜ਼ ਦਾ ਲਿੰਕ ਸਵੇਰੇ 11:50 ਤੇ ਸਾਂਝਾ ਕੀਤਾ ਜਾਵੇਗਾ। ਕੁਇਜ਼ ਨਿਰਧਾਰਤ ਸਮੇਂ ਦੇ ਅੰਦਰ ਹੀ ਪੂਰਾ ਕਰਨਾ ਹੋਵੇਗਾ, 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮ੍ਹਾਂ ਨਹੀਂ ਕੀਤਾ ਜਾ ਸਕੇਗਾ।ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends