PRINCIPAL SUSPEND: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਅਚਨਚੇਤ ਚੈਕਿੰਗ ਦੌਰਾਨ ਸਿੱਖਿਆ ਮੰਤਰੀ ਵੱਲੋਂ ਪ੍ਰਿੰਸੀਪਲ ਨੂੰ ਸਸਪੈਂਡ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ"
ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ,ਜ਼ਿਲਾ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਕੁਝ ਦਿਨ ਪਹਿਲਾਂ ਇਸ ਸਕੂਲ ਦੇ ਬੱਚਿਆਂ ਨੇ ਮੈਨੂੰ ਸ਼ਿਕਾਇਤ ਭੇਜੀ ਸੀ ਕਿ ਸਕੂਲ ਪ੍ਰਿੰਸੀਪਲ ਸਕੂਲ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ ਅਤੇ ਉਹ ਅਕਸਰ ਸ਼ਰਾਬ ਪੀ ਕੇ ਸਕੂਲ ਡਿਊਟੀ ਕਰਨ ਆਉਂਦਾ ਹੈ।
ਸਕੂਲ ਦੇ ਬੱਚਿਆਂ ਵੱਲੋਂ ਕੀਤੀ ਸ਼ਿਕਾਇਤ ਦੀ ਜ਼ਮੀਨੀ ਹਕੀਕਤ ਜਾਣਨ ਵਾਸਤੇ ਅੱਜ ਅਚਨਚੇਤ ਸਕੂਲ ਦਾ ਦੌਰਾ ਕੀਤਾ। ਨਿਰੀਖਕ ਦੌਰਾਨ ਦੇਖਿਆ ਕਿ ਪ੍ਰਿੰਸੀਪਲ ਸਾਹਿਬ ਆਪਣੀ ਡਿਊਟੀ ਗ਼ੈਰ ਜਿੰਮੇਵਾਰੀ ਅਤੇ ਗੈਰ ਸੰਵੇਦਨਸ਼ੀਲਤਾ ਨਾਲ ਨਿਭਾ ਰਹੇ ਹਨ।
ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਕਾਰਨ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਮੁਅੱਤਲ ਕੀਤਾ ਗਿਆ। " ਦੇਖੋ ਵੀਡਿਉ