PSEB OPEN SCHOOL ADMISSION 2023: ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਦਾਖਲਾ ਸ਼ੁਰੂ
ਚੰਡੀਗੜ੍ਹ, 16 ਅਗਸਤ 2023
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਦਾਖਲਾ ਮਿਤੀ 16 ਅਗਸਤ, 2023 ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਬਿਨਾਂ ਲੇਟ ਫ਼ੀਸ ਨਾਲ ਦਾਖਲਿਆਂ ਦੀ ਅੰਤਿਮ ਮਿਤੀ 23 ਅਕਤੂਬਰ, 2023 ਹੈ।
ਮਿਤੀ 24 ਅਕਤੂਬਰ 2023 ਤੋਂ 07 ਦਸੰਬਰ 2023 ਤੱਕ (5000/- ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ) ਦਾਖਲਾ ਲਿਆ ਜਾ ਸਕਦਾ ਹੈ। ਇਹਨਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖਲਾ ਮਿਤੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀਂ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in ਤੇ ਉਪਲਬਧ ਹੈ), ਬੋਰਡ ਦੇ ਖੇਤਰੀ ਦਫਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰੀਕ੍ਰਿਆ ਰਾਹੀਂ ਦਾਖਲਾ ਫਾਰਮ ਭਰ ਸਕਣਗੇ। ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਵੀ ਆਨਲਾਈਨ ਹੋਵੇਗੀ।
ਪੰਜਾਬ ਓਪਨ ਸਕੂਲ ਦੇ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਦੁਆਰਾ ਬੋਰਡ ਵੱਲੋਂ ਨਿਰਧਾਰਿਤ ਦਾਖਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਵਾਧੂ ਫ਼ੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਬੋਰਡ ਦੀ ਵੈਬ ਸਾਈਟ www.pseb.ac.in ਤੇ ਉਪਲਬਧ ਹਨ। ਪਾਠ-ਕ੍ਰਮ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।