PUNJAB POLICE BHRTI : ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਭਰਤੀ ਲਈ ਮੁਫਤ ਫਿਜੀਕਲ ਟ੍ਰੇਨਿੰਗ ਕੈਂਪ

 ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਭਰਤੀ ਲਈ ਮੁਫਤ ਫਿਜੀਕਲ ਟ੍ਰੇਨਿੰਗ ਕੈਂਪ  


ਫਾਜਿਲਕਾ 24 ਅਗਸਤ


ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾ ਲਈ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ।


ੳਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਦਸਤਾਵੇਜ ਜਿਵੇ ਕਿ ਪੰਜਾਬ ਪੁਲਿਸ ਲਈ ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਲਿਖਤੀ ਪੇਪਰ ਦੇ ਰੋਲ ਨੰ ਦੀ ਕਾਪੀ, ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਬਾਦਲ–ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 25 ਅਗਸਤ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।


ਉਨ੍ਹਾਂ ਦੱਸਿਆ ਕਿ ਫਿਜੀਕਲ ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

HOLIDAY ANNOUNCED: ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ

 ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੂਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਅੰਮ੍ਰਿਤਸਰ, 16 ਅਕਤੂਬਰ 2024 ( ਜਾਬਸ ਆਫ ਟੁਡੇ) ਪੰਜਾਬ ਸਰਕਾਰ ਨੇ ਸ਼੍ਰੀ...

RECENT UPDATES

Trends