ਨਵੇਂ ਪੱਕੇ ਹੋਏ ਅਧਿਆਪਕ ਕਿਸ ਤਰ੍ਹਾਂ ਕਰ ਸਕਦੇ ਹਨ ਸਟੇਟ ਐਵਾਰਡ ਅਪਲਾਈ (ਪੜ੍ਹੋ)
ਚੰਡੀਗੜ੍ਹ, 13 ਅਗਸਤ 2023
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਪ੍ਰੋਵਾਈਡਰ / ਆਈ. ਈ./ ਈ.ਜੀ.ਐਸ/ ਐਸ. ਟੀ. ਆਰ/ ਏ.ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ।
ਅਪਲਾਈ ਕਰਨ ਲਈ ਇਹਨਾਂ ਅਧਿਆਪਕਾਂ ਨੂੰ ਈ-ਪੰਜਾਬ ਪੋਰਟਲ ਤੇ https://www.epunjabschool.gov.in/home/loginstaff.aspx ਆਪਣੀ ਯੂਜ਼ਰ ਆਈਡੀ ਅਤੇ ਪਾਸਵਰਡ ਨਾਲ਼ ਲਾਗਿਨ ਕਰਨਾ ਹੋਵੇਗਾ। ਲਾਗਿਨ ਕਰਨ ਉਪਰੰਤ Award ਸੈਕਸ਼ਨ ਤੇ ਨਾਮੀਨੇਸ਼ਨ ਫਾਰਮ ਤੇ ਕਲਿੱਕ ਕਰ ਆਪਣੇ ਵੇਰਵੇ ਸਹਿਤ ਅਪਲਾਈ ਕੀਤਾ ਜਾਵੇਗਾ।
ਇਸ ਸੈਸ਼ਨ ਦੌਰਾਨ ਇਹਨਾਂ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਦੇ ਹੋਏ 'ਰਾਜ ਪੁਰਸਕਾਰ' ਲੈਣ ਸਬੰਧੀ ਆਪਣੀਆਂ ਪ੍ਰਾਪਤੀਆਂ ਅਤੇ ਹੋਰ ਰਸਮੀ ਕਾਰਵਾਈਆਂ ਅਪਲਾਈ ਕਰਨ ਲਈ ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜ਼ੋ 18 ਅਗਸਤ 2023 ਤੱਕ ਖੁਲ੍ਹਾ ਰਹੇਗਾ ।