SAD NEWS : ਸਕੂਲ ਹਾਦਸਾ, ਅਧਿਆਪਿਕਾ ਦੀ ਮੌਤ।। ਸਿੱਖਿਆ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, 23 ਅਗਸਤ 2023
![]() |
ਰਵਿੰਦਰ ਕੌਰ ਐਸ.ਐਸ. ਮਿਸਟਰੈਸ |
ਪ੍ਰਾਪਤ ਜਾਣਕਾਰੀ ਅਨੁਸਾਰ ਰਵਿੰਦਰ ਕੌਰ ਐਸ.ਐਸ. ਮਿਸਟਰੈਸ ਦੀ ਹਸਪਤਾਲ ਵਿੱਚ ਮੌਤ ਹੋ ਗਈ , ਅਧਿਆਪਿਕਾ ਥੋੜੇ ਦਿਨ ਪਹਿਲਾਂ ਹੀ ਨੂਰਪੁਰ ਬੇਟ ਤੋਂ ਜੀਐਸਐਸਐਸ ਬੱਦੋਵਾਲ ਵਿਖੇ ਬਦਲੀ ਹੋ ਕੇ ਆਈ ਸੀ। PB.JOBSOFTODAY.IN
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।
ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ।
ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤੀ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ।"
।